ਭਾਜਪਾ ਦੀ ਸੰਸਦ ਮੈਬਰ ਅਤੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋ ਬਣਾਈ ਗਈ ਐਮਰਜੈਂਸੀ ਫਿਲਮ ਪੰਜਾਬ ਦੇ ਵੱਖ-ਵੱਖ ਸਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ| ਇਸ ਫਿਲਮ ਦੀਆ ਟਿਕਟਾ ਵੀ ਬੁੱਕ ਹੋਣੀਆ ਸੁਰੂ ਹੋ ਗਈਆ ਹਨ| ਇਸ ਫਿਲਮ ਨੂੰ ਪਹਿਲਾ ਵੀ ਪੰਜਾਬ ਵਿੱਚ ਲੱਗਣ ਤੋ ਰੋਕਣ ਲਈ ਸਿੱਖ ਕੌਮ ਵੱਲੋ ਭਾਰੀ ਰੋਸ ਜਤਾਇਆ ਗਿਆ ਸੀ
ਜੋ ਇਹ ਸੰਤ ਜਰਨੈਲ ਸਿੰਘ ਜੀ ਬਾਰੇ ਫਿਮਲ “ਐਮਰਜੈਂਸੀ” ਦਾ ਰੇੜਕਾ ਹੈ ਇਹਦੀ ਜੜ ਓਥੇ ਹੀ ਪਈ ਹੈ ਜਿਥੇ ਸਿੱਖ ਗੁਰੂ ਸਾਹਿਬਾਨ, ਸਾਹਿਬਜਾਦੇ, ਸ਼ਹੀਦਾਂ ਤੇ ਹੋਰ ਇਤਿਹਾਸਕ ਰੂਹਾਂ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਂ ਹੇਠ ਇਸ ਫ਼ਿਲਮੀ ਮੰਡੀ ਨੂੰ ਖੋਲ੍ਹਣ ਲਈ ਬੀਤੇ ਕੁਝ ਸਮੇਂ ਵਿਚ ਫ਼ਿਲਮਾਂ ਬਣਾ ਕੇ ਸਾਡੇ ਆਪਣਿਆਂ ਦੀ ਕੀਤੀ ਜਿੱਦ ਪਈ ਹੈ।