ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਸੂਬਾ ਇਕਾਈ ਦੇ ਵਿੱਚ ਪੈਦਾ ਹੋਏ ਬਗਾਵਤੀ ਸੁਰਾਂ ਨੂੰ ਠੱਲ ਪਾਉਣ ਲਈ ਪਾਰਟੀ ਤੋਂ ਬਾਗੀ ਹੋਏ ਆਗੂਆਂ ਨਾਲ ਗੱਲਬਾਤ ਸ਼ੁਰੂ ਕਰਨ ਦੇ ਇਸ਼ਾਰੇ ਦਿੱਤੇ ਜਾ ਰਹੇ ਹਨ ਤੇ ਬਾਗੀ ਹੋਏ ਕਈ ਆਗੂ ਜਿਵੇਂ ਪਟਿਆਲਾ ਤੋਂ ਐਮ.ਪੀ ਧਰਮਵੀਰ ਗਾਂਧੀ ਨੇ ਵੀ ਪਾਰਟੀ ਵਿੱਚ ਵਾਪਿਸ ਆਉਣ ਦੀ ਆਪਣੀ ਇੱਛਾ ਦਾ ਪ੍ਰਗਟਾਵਾ ਕੀਤਾ ਹੈ। ਹਲਾਂਕਿ ਉਨ੍ਹਾਂ ਕਿਹਾ ਕਿ ਪਾਰਟੀ ਦੇ ਸਿਧਾਂਤ ਅਤੇ ਵੀਚਾਰਧਾਰਾ ਦੇ ਮਸਲੇ ਤੇ ਕੋਈ ਸਮਝੌਤਾ ਨਹੀ ਕੀਤਾ ਜਾਵੇਗਾ।
ਚੰਡੀਗੜ੍ਹ: ਕੱਲ੍ਹ ਕਲਾਕਾਰ ਬਲਕਾਰ ਸਿੱਧੂ ਦੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਦਾ ਹਿੱਸਾ ਬਣਨ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵਿੱਚ ਇੱਕ ਨਵੇਂ ਕਲਾਕਾਰ ਗੁਰਪ੍ਰੀਤ ਘੁੱਗੀ ਦੀ ਸ਼ਮੂਲੀਅਤ ਹੋਈ।
ਸੋਸ਼ਲ ਮੀਡੀਆ ਤੇ ਆਪ ਦੇ ਨਾਂ ਹੇਠ ਬਣਾਏ ਗਏ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ ਵਾਲੇ ਪੋਸਟਰ ਤੇ ਪ੍ਰਤੀਕਰਮ ਦਿੰਦਿਆਂ ਆਪ ਆਗੂ ਸੰਜੈ ਸਿੰਘ ਨੇ ਕਿਹਾ ਹੈ ਕਿ ‘ਆਪ’ ਤੋਂ ਘਬਰਾ ਕੇ ਪਾਰਟੀ ਦੇ ਰਾਜਨੀਤਕ ਵਿਰੋਧੀ ਗੰਦੀ ਰਾਜਨੀਤੀ ਉੱਤੇ ਉੱਤਰ ਆਏ ਹਨ , ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਸੰਜੈ ਸਿੰਘ ਨੇ ਕਿਹਾ ਕਿ ’ਆਪ’ ਜੋ ਵੀ ਪੋਸਟਰ, ਪਰਚਾ ਜਾਰੀ ਕਰੇਗੀ , ਉਹ ਲੋਕਾਂ ਦੇ ਸਾਹਮਣੇ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੈ ਸਿੰਘ, ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਲੀਗਲ ਸੈੱਲ ਦੇ ਮੁੱਖੀ ਹਿੰਮਤ ਸਿੰਘ ਸ਼ੇਰਗਿੱਲ ਵਲੋਂ ਚੰਡੀਗੜ੍ਹ ਵਿੱਚ ਸੱਦੀ ਗਈ ਪ੍ਰੈਸ ਮਿਲਣੀ ਦੌਰਾਨ ਪਠਾਨਕੋਟ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਗਿਆ ਕਿ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਕਰਕੇ ਹੀ ਸਾਰਾ ਦੇਸ ਸੁਰੱਖਿਅਤ ਹੈ।
ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੌਣਾਂ ਵਿੱਚ ਤੀਜੀ ਧਿਰ ਵਜੋਂ ਉੱਭਰ ਰਹੀ ਆਮ ਆਦਮੀ ਪਾਰਟੀ ਵਿੱਚ ਅੰਦਰੁਨੀ ਕਲੇਸ਼ ਦੀ ਮੱਚ ਰਹੀ ਅੰਗਿਆਰੀ ਹੁਣ ਜੱਗ ਜਾਹਿਰ ਹੁੰਦੀ ਜਾ ਰਹੀ ਹੈ। ਪਿਛਲੇ ਦਿਨਾਂ ਦੌਰਾਨ ਚੱਲੇ ਰੁਝਾਨ ਜਿਸ ਵਿੱਚ ਕਈ ਕਾਂਗਰਸੀ ਅਤੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ ਉਸ ਤੇ ਸਵਾਲ ਚੁੱਕਦਿਆਂ 2014 ਦੀਆਂ ਬਠਿੰਡਾ ਤੋਂ ਲੋਕ ਸਭਾ ਚੌਣਾਂ ਲੜੇ ਆਪ ਆਗੂ ਜੱਸੀ ਜਸਰਾਜ ਨੇ ਕਿਹਾ ਕਿ ਛੋਟੇਪੁਰ ਅਤੇ ਭਗਵੰਤ ਮਾਨ ਪਾਰਟੀ ਦੇ ਵਲੰਟੀਅਰਾਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸਿਰੋਪੇ ਪਾ ਕੇ ਅੱਗੇ ਕਰ ਰਹੇ ਹਨ।
ਪੰਜਾਬ ਵਿੱਚ ਲੋਕ ਮਸਲਿਆਂ ਤੇ ਸਰਕਾਰ ਖਿਲਾਫ ਬੇਬਾਕ ਬੋਲਣ ਵਾਲੇ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਚੰਡੀਗੜ੍ਹ ਵਿਖੇ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਇਸ ਮੌਕੇ ਉਨ੍ਹਾਂ ਕਾਂਗਰਸ ਦੀ ਲੀਡਰਸ਼ਿਪ ਤੇ ਸਖਤ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਅਫਸੋਸ ਹੈ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੀ ਨੁਮਾਂਇੰਦਗੀ ਇੱਕ ਵਾਰ ਫੇਰ ਭ੍ਰਿਸ਼ਟ ਲੋਕਾਂ ਨੂੰ ਦੇ ਦਿੱਤੀ ਗਈ ਹੈ।