ਸੁੱਚਾ ਸਿੰਘ ਲੰਗਾਹ ਨੂੰ ਤਨਖਾਹ ਲਾ ਕੇ ਖਾਲਸਾ ਪੰਥ ਵਿੱਚ ਸ਼ਾਮਲ ਕਰਨ ਦਾ ਫੈਸਲਾ ਗੁਰਮਤਿ ਜੁਗਤ ਅਨੁਸਾਰ ਢੁਕਵਾਂ ਨਹੀਂ ਹੈ, ਕਿਉਂਕਿ ਇਸ ਵਿਚ ਇਕ ਪੰਥ ਵਿਚੋਂ ਛੇਕੇ ਵਿਅਕਤੀ ਨੂੰ ਸਾਦੇ ਕੁਰਹਿਤੀਏ ਵਾਂਗ ਹੀ ਤਨਖਾਹ ਲਾ ਕੇ ਪੰਥ ਵਿਚ ਸ਼ਾਮਲ ਕਰਨ ਦਾ ਸਿਧਾਂਤ ਤੇ ਮਰਿਆਦਾ ਤੋਂ ਊਣਾ ਫੈਸਲਾ ਕੀਤਾ ਗਿਆ ਹੈ।
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਿਤ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਅੱਜ ਅਦਾਲਤ ਨੇ ਬਲਾਤਕਾਰ ...
ਚੰਡੀਗੜ੍ਹ: ਬਲਾਤਕਾਰ ਕੇਸ ਵਿਚ ਜੇਲ੍ਹ ਅੰਦਰ ਬੰਦ ਬਾਦਲ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਨੂੰ ਸ਼ਿਕਾਇਤਕਰਤਾ ਔਰਤ ਵਲੋਂ ਬਿਆਨ ਬਦਲਣ ਤੋਂ ਬਾਅਦ ਅੱਜ ਪੰਜਾਬ ਅਤੇ ...
ਪੰਜਾਬ ਦੀ ਬਾਦਲ ਸਰਕਾਰ ਸਮੇਂ ਮੰਤਰੀ ਰਹੇ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲਗਾਹ ਵਿਰੁੱਧ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ (ਅਫ਼ੀਮ ਰੱਖਣ) ਦੇ ਦੋਸ਼ਾਂ ਤਹਿਤ ਫ਼ੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਪੁਲਿਸ ਅਫ਼ਸਰ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਲੰਗਾਹ ਵਿਰੁੱਧ 18, 61, 59 ਅਤੇ 68 ਐਨ.ਡੀ.ਪੀ.ਐਸ. ਐਕਟ ਦੇ ਦੋਸ਼ਾਂ ਦੀ ਪੜਤਾਲ ਚੱਲ ਰਹੀ ਹੈ। ਇਸ ਮਾਮਲੇ ਸਬੰਧੀ ਪੀੜਤ ਧਿਰ ਕਲਾਨੌਰ ਵਾਸੀ ਸੰਦੀਪ ਕੁਮਾਰ, ਜਿਸ ਖ਼ਿਲਾਫ਼ ਲੰਗਾਹ ਨੇ ਬਾਦਲ-ਭਾਜਪਾ ਹਕੂਮਤ ਵੇਲੇ ਅੱਧਾ ਕਿੱਲੋ ਅਫ਼ੀਮ ਰੱਖਣ ਦਾ ਕੇਸ ਦਰਜ ਕਰਾਇਆ ਸੀ, ਨੇ ਪੁਲਿਸ ਤੱਕ ਪਹੁੰਚ ਕੀਤੀ ਹੈ।
ਪਿੰਡ ਚੱਬਾ ਵਿਖੇ 2015 ਵਿਚ ਹੋਏ ਪੰਥਕ ਇਕੱਠ ਦੌਰਾਨ ਪ੍ਰਬੰਧਕਾਂ ਵੱਲੋਂ ਐਲਾਨੇ ਗਏ ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਪਰ ਔਰਤ-ਗਮਨ ਦੇ ਦੋਸ਼ ਤਹਿਤ ਸਿੱਖੀ ਵਿੱਚੋਂ ਖਾਰਜ ਕਰਨ ਦਾ ਐਲਾਨ ਕੀਤਾ ਹੈ।
ਬਲਾਤਕਾਰ ਮਾਮਲੇ ਵਿਚ ਬਾਦਲ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਖਿਲਾਫ ਗੁਰਦਾਸਪੁਰ ਪੁਲਿਸ ਵੱਲੋਂ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੁਰਦਾਸਪੁਰ ਪੁਲਿਸ ਵਲੋਂ ਐਸ.ਐਸ.ਪੀ. ਦੇ ਹਸਤਾਖਰਾਂ ਹੇਠ ਪੰਜਾਬ ਸਮੇਤ 9 ਸੂਬਿਆਂ ਜਿਨ੍ਹਾਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਰਾਜਸਥਾਨ, ਹਰਿਆਣਾ ਸ਼ਾਮਿਲ ਹਨ, ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਇਹ ਪੱਤਰ ਜਾਰੀ ਕੀਤਾ ਗਿਆ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਵਾਇਰਲ ਹੋਈ ਵੀਡੀਓ 'ਤੇ ਵਿਚਾਰ ਕਰਨ ਲਈ 5 ਅਕਤੂਬਰ ਨੂੰ "ਜਥੇਦਾਰਾਂ ਦੀ ਇਕਤਰਤਾ" ਬੁਲਾਈ ਗਈ ਹੈ ਜੋ ਕਿ ਧਰਮ ਪ੍ਰਚਾਰ ਸਲਾਹਕਾਰ ਕਮੇਟੀ ਦੀ ਰਾਏ ਲੈਣ ਉਪਰੰਤ ਦੋਸ਼ੀ ਖਿਲਾਫ 'ਸਖਤ ਕਾਰਵਾਈ' ਕਰੇਗੀ।
ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ 'ਚ ਡਿਊਟੀ ਮਜਿਸਟ੍ਰੇਟ ਹਿਰਦੇਜੀਤ ਸਿੰਘ ਦੀ ਅਦਾਲਤ 'ਚ ਅੱਜ (ਸੋਮਵਾਰ) ਦੁਪਹਿਰ ਬਾਅਦ ਆਤਮ ਸਮਰਪਣ ਕਰ ਦਿੱਤਾ।
ਬਾਦਲ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਵਾਰਾਂ ਗਾ ਰਹੇ ਢਾਡੀ ਕੋਲੋ ਮਾਇਕ ਖੋਹਣ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤ ਕੀਤੀ ਗਈ ਹੈ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਹੜੇ 'ਚ ਇਤਿਹਾਸਕ ਵਾਰਾਂ ਸੁਣਾਉਣ ਵਾਲੇ ਢਾਡੀ ਸਤਿਕਾਰਤ ਰੁਤਬਾ ਰੱਖਦੇ ਹਨ ਤੇ ਉਨ੍ਹਾਂ ਨੂੰ ਬਾਦਲ ਦਲ ਦੇ ਆਗੂ ਵੱਲੋਂ ਇੰਜ ਅੱਧਵਿਚਾਲੇ ਰੋਕਣਾ ਪੰਥਕ ਰਿਵਾਇਤਾਂ ਦੀ ਤੌਹੀਨ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਸ਼ਿਕਾਇਤ ਆਉਣ 'ਤੇ ਕਾਰਵਾਈ ਕੀਤੀ ਜਾ ਸਕਦੀ ਹੈ ।
Next Page »