ਸਿੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ-ਜਲੰਧਰ ਹਾਈਵੇ ਸਥਿਤ ਸਵਾਗਤੀ ਗੇਟ ਦੇ ਬਿਲਕੁਲ ਨੇੜੇ ਖੁੱਲ੍ਹੇ ਇਕ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਅੱਜ (9 ਦਸੰਬਰ) ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਕੇ ਮੰਗ ਕੀਤੀ ਗਈ ਕਿ ਛੇਤੀ ਹੀ ਉਸ ਠੇਕੇ ਨੂੰ ਬੰਦ ਕਰਵਾਇਆ ਜਾਵੇ ਕਿਉਂਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਇਸ ਨਾਲ ਠੇਸ ਪੁੱਜ ਰਹੀ ਹੈ ਅਤੇ ਦਰਬਾਰ ਸਾਹਿਬ ਦੇ ਦਰਸ਼ਨ ਨੂੰ ਆਉਣ ਵਾਲੀਆਂ ਸੰਗਤਾਂ ਨੂੰ ਸਵਾਗਤੀ ਗੇਟ ਤੋਂ ਪਹਿਲਾਂ ਹੀ ਸ਼ਰਾਬ ਦਾ ਠੇਕਾ ਨਜ਼ਰ ਆਉਂਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਬਾਉਲੀ ਸਾਹਿਬ, ਪਿੰਡ ਡੱਲਾ ’ਚ ਕਥਾ ਦੌਰਾਨ ਗ੍ਰੰਥੀ ਸਿੰਘ ਵਲੋਂ ਵਾਲਮੀਕ ਬਾਰੇ ਟਿੱਪਣੀਆਂ ਕੀਤੇ ਜਾਣ ਕਾਰਨ ਉਥੇ ਹਾਲਾਤ ਤਣਾਅ ਪੂਰਨ ਬਣ ਗਏ। ਸਿੱਖਾਂ ਅਤੇ ਵਾਲਮੀਕ ਭਾਈਚਾਰੇ ’ਚ ਇਸ ਕਾਰਨ ਛਿੜੇ ਵਿਵਾਦ ਦੌਰਾਨ ਦੋਹਾਂ ਧਿਰਾਂ ਵੱਲੋਂ ਇਕ ਦੂਜੇ ਵੱਲ ਕਾਫ਼ੀ ਸਮਾਂ ਪਥਰਾਅ ਵੀ ਕੀਤਾ ਗਿਆ।
ਸਿੱਖ ਕਾਰਜਕਰਤਾ ਜੋਗਾ ਸਿੰਘ ਖ਼ਾਲਿਸਤਾਨੀ ਦੀ ਬੀਤੇ ਦਿਨ ਡੀਐਮਸੀ ਹਸਪਤਾਲ ਵਿੱਚ ਹੋਈ ਮੌਤ ਤੋਂ ਬਾਅਦ ਕੱਲ੍ਹ ਜੋਗਾ ਸਿੰਘ ਦੇ ਸਮਰਥਕਾਂ ਨੇ ਹਸਪਤਾਲ ਦੇ ਬਾਹਰ ਪੁਲਿਸ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਧਰਨਾਕਾਰੀਆਂ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਜੋਗਾ ਸਿੰਘ ਦੇ ਕਾਤਲ ਕਾਬੂ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਜੋਗਾ ਸਿੰਘ ਦਾ ਸਸਕਾਰ ਕੀਤਾ ਜਾਵੇਗਾ।
ਸਬ ਟੀਵੀ ਦਾ ਲੜੀਵਾਰ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਇਕ ਕਲਾਕਾਰ ਵਲੋਂ ਦਰਬਾਰ ਸਾਹਿਬ ਵਿਖੇ ਗਣੇਸ਼ ਦੀ ਮੂਰਤੀ ਸਥਾਪਿਤ ਕੀਤੇ ਜਾਣ ਦੀ ਗੱਲ ਕਰਨ 'ਤੇ ਬਾਅਦ ਵਿੱਚ ਵਿਖਾਏ ਜਾਣ ਦੇ ਖਿਲਾਫ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪਾਸ ਲਿਖਤੀ ਸ਼ਿਕਾਇਤ ਕੀਤੀ ਹੈ। ਅਖੰਡ ਕੀਰਤਨੀ ਜਥਾ ਦੇ ਭਾਈ ਪ੍ਰਣਾਮ ਸਿੰਘ, ਅਕਾਲ ਖਾਲਸਾ ਦਲ ਦੇ ਸ. ਸੁਰਿੰਦਰ ਪਾਲ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਸੁਖਜੀਤ ਸਿੰਘ ਖੋਸੇ ਨੇ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਸੀਰੀਅਲ ਦੇ ਨਿਰਦੇਸ਼ਕ, ਕਲਾਕਾਰ ਗੁਰਚਰਨ ਸਿੰਘ ਅਤੇ ਪ੍ਰੋਡਿਊਸਰ ਸ੍ਰੀ ਅਧਿਕਾਰੀ ਬ੍ਰਦਰਜ ਖਿਲਾਫ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਏ ਜਾਣ ਖਿਲਾਫ ਧਾਰਾ 295-ਏ ਤਹਿ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਅਖੰਡ ਕੀਰਤਨੀ ਜਥੇ ਵੱਲੋਂ ਅੱਜ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਂਦੇ ਰਹੇ ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਇਕ ਇਕੱਤਰਤਾ ਧਰਮਕੋਟ ਵਿਚ ਹੋਈ, ਜਿਸ ਵਿਚ ਅਜੋਕੇ ਪੰਥਕ ਹਾਲਾਤਾਂ ਅਤੇ ਪੰਜਾਬ ਦੀ ਵਰਤਮਾਨ ਧਾਰਮਿਕ, ਸਮਾਜਿਕ, ਅਤੇ ਰਾਜਨੀਤਕ ਦਸ਼ਾ ਬਾਰੇ ਗੰਭੀਰ ਵਿਚਾਰ ਚਰਚਾ ਹੋਈਆਂ।
15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣ ਦੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਸੱਦੇ 'ਤੇ ਦਲ ਖ਼ਾਲਸਾ ਅਤੇ ਹੋਰ ਧਾਰਮਕ-ਰਾਜਨੀਤਕ ਜਥੇਬੰਦੀਆਂ ਵਲੋਂ ਲੁਧਿਆਣਾ ਵਿਖੇ ਇਕ ਰੋਸ ਮਾਰਚ ਕੱਢਿਆ ਗਿਆ।
ਅਖੰਡ ਕੀਰਤਨੀ ਜਥੇ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਧਾਰਮਿਕ, ਰਾਜਨੀਤਕ ਅਤੇ ਅਜ਼ਾਦੀ ਪਸੰਦ ਆਗੂਆਂ ਵਲੋਂ ਬੱਬਰ ਖ਼ਾਲਸਾ ਦੇ ਜਥੇਦਾਰ ਭਾਈ ਸੁਖਦੇਵ ਸਿੰਘ ਬੱਬਰ ਨੂੰ ਉਨ੍ਹਾਂ ਦੇ 24ਵੇਂ ਸ਼ਹੀਦੀ ਦਿਹਾੜੇ 'ਤੇ ਜੱਦੀ ਪਿੰਡ ਦਾਸੂਵਾਲ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ।