ਭਾਰਤ ਦੀ ਅਖੌਤੀ ਆਜ਼ਾਦੀ ਨੂੰ ਨਕਾਰਦਿਆਂ ਸਿੱਖਾਂ ਅਤੇ ਕਸ਼ਮੀਰੀਆਂ ਨੇ ਔਟਵਾ ਵਿੱਚ ਸਥਿਤ ਭਾਰਤੀ ਐਂਮਬੈਸੀ ਮੂਹਰੇ 15 ਅਗਸਤ 2020 ਨੂੰ ਜਬਰਦਸਤ ਮੁਜਾਹਰਾ ਕੀਤਾ। ਸੈਂਕੜੇ ਲੋਕਾਂ ਦੇ ਭਾਵਨਾਤਮਿਕ ਇਕੱਠ ਨੇ ਇਥੇ ਜੰਮ ਕੇ ਨਾਹਰੇਬਾਜ਼ੀ ਕੀਤੀ ਅਤੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਦੇ ਨੁਮਾਇੰਦੇ ਅਤੇ ਕਮਿਊਨਟੀ ਆਗੂਆਂ ਨੇ ਭਾਰਤ ਸਰਕਾਰ ਦੀਆਂ ਘਟੀਆਂ ਨੀਤੀਆਂ ਨੂੰ ਬਿਆਨਦਿਆਂ 15 ਅਗਸਤ ਨੂੰ ਕਾਲਾ ਦਿਨ ਕਰਾਰ ਦਿੱਤਾ।
ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਸੁਖਮਿੰਦਰ ਸਿੰਘ ਹੰਸਰਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਟੈਲੀ ਕਾਨਫਰੰਸ ਵਿੱਚ ਸਾਬਕਾ ਪਹਲਿਸ ਮੁਖੀ ਸੁਮੇਧ ਸੈਣੀ ਦੇ ਮਾਮਲੇ ਬਾਰੇ ਗੰਭੀਰਤਾ ਨਾਲ ਵਿਚਾਰਾਂ ਕੀਤੀਆਂ ਗਈਆਂ।
ਕੈਨੇਡਾ ਨੇ ਵੀ ਭਾਰਤ ਕੋਲ ਦਿੱਲੀ ਕਤਲੇਆਮ, ਨਾਗਰਿਕਤਾ ਸੋਧ ਬਿੱਲ ਅਤੇ ਧਾਰਮਿਕ ਘੱਟ ਗਿਣਤੀਆਂ ਦੇ ਹੱਕਾਂ ਦੇ ਘਾਣ ਬਾਰੇ ਇਤਰਾਜ਼ ਜਤਾਇਆ ਹੈ।
ਟਰਾਂਟੋ-ਕੈਨੇਡਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਅਤੇ ਪਰਮਿੰਦਰ ਸਿੰਘ ਪਾਂਗਲੀ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਈਸਟ ਕੈਨੇਡਾ), ਕਸ਼ਮੀਰ ਡਾਇਸਪੋਰਾ ਅਲਾਇੰਸ ਵਲੋਂ ਇਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਸਿੱਖ ਅਤੇ ਕਸ਼ਮੀਰੀ ਹਮਦਰਦਾਂ ਵਲੋਂ ਐਤਵਾਰ 7 ਅਗਸਤ 2016 ਨੂੰ ਭਾਰਤੀ ਅਜ਼ਾਦੀ ਜਸ਼ਨਾਂ ਦੇ ਨੂੰ ਕਾਲਾ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਾਂ ਅਤੇ ਕਸ਼ਮੀਰੀਆਂ ਨੇ ਦਹਾਕਿਆਂ ਤੋਂ ਭਾਰਤੀ ਸੁਰੱਖਿਆ ਬਲਾਂ ਹੱਥੋਂ ਆਪਣੇ ਲੋਕ ਮਰਵਾ ਕੇ ਭਾਰੀ ਦੁਖ ਸਹੇ ਹਨ। ਇਸ ਲਈ ਕੋਈ ਕਾਰਨ ਨਹੀਂ ਕਿ ਉਹ ਭਾਰਤੀ ਅਜ਼ਾਦੀ ਜਸ਼ਨਾਂ ਵਿਚ ਹਿੱਸਾ ਲੈਣ ਜਾਂ ਇਸ ਦਿਨ ਨੂੰ ਮਨਾਉਣ।
ਜਿਉਂ ਹੀ ਤਲਵੰਤੀ ਸਾਬੋ ਵਿਖੇ ਸਰਬੱਤ ਖਾਲਸਾ ਦੇ ਪ੍ਰਬੰਧ ਨੂੰ ਸਾਰਥਕ ਬਣਾਉਣ ਲਈ ਤਾਲਮੇਲ ਕਮੇਟੀ ਅਤੇ ਦਫਤਰ ਖੋਲਣ ਦਾ ਐਲਾਨ ਕੀਤਾ ਗਿਆ ਤਾਂ ਬਾਦਲ ਸਰਕਾਰ ਨੂੰ ਕੰਬਣੀ ਛਿੜ ਗਈ ਅਤੇ ਪੰਜਾਬ ਅੰਦਰ ਕਾਰਜਕਾਰੀ ਜਥੇਦਾਰ ਅਤੇ ਸਰਗਰਮ ਸਿੰਘਾਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਨੇ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਪੰਜਾਬ ਅਤੇ ਦਿੱਲੀ ਸਰਕਾਰ ਨੇ ਲੋਕਤੰਤਰੀ ਮਖੌਟਾ ਪਹਿਿਨਆ ਹੋਇਆ ਹੈ ਜਦਕਿ ਅਸਲ ਵਿਚ ਇਹ ਤਾਨਾਸ਼ਾਹ ਸਰਕਾਰਾਂ ਹਨ। ਇਹ ਸਿੱਖਾਂ ਦੇ ਧਾਰਮਕ ਮਾਮਲਿਆਂ ਵਿਚ ਹੁਣ ਸਿੱਧਾ ਦਖਲ ਦੇਣ ਲੱਗ ਪਈਆਂ ਹਨ।
ਅੱਜ ਇੱਥੇ ਖਾਲਸਾ ਪੰਥ ਨੂੰ ਸਮਰਪਿਤ ਕੇਸਰੀ ਨਿਸ਼ਾਨ ਝੁਲਾਉਂਦਿਆਂ ਮੈਡਮ ਮੇਅਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਥੇ ਕੇਸਰੀ ਨਿਸ਼ਾਨ ਝੁਲਾਇਆ ਜਾ ਰਿਹਾ ਹੈ, ਪਰ ਇਹ ਆਖਰੀ ਵਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੁਡੋ ਨੇ ਪਾਰਲੀਮੈਂਟ ਵਿੱਚ ਵੈਸਾਖੀ ਦੇ ਜਸ਼ਨ ਮਨਾ ਕੇ ਅਤੇ ਕਾਮਾਗਾਟਾ ਮਾਰੂ ਦੀ ਮੁਆਫੀ ਮੰਗਣ ਦਾ ਐਲਾਨ ਕਰਕੇ ਇਹ ਮੁੱਢ ਬੰਨ ਦਿੱਤਾ ਹੈ। ਮੇਅਰ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਿੱਖ ਕਮਿਊਨਟੀ ਨੇ ਬਰੈਂਪਟਨ ਸ਼ਹਿਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਫੇਰੀ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਨੂੰ ਕੈਨੇਡਾ ਸਰਕੱਰ ਵੱਲੋਂ ਕੈਨੇਡਾ ਸੱਦਾ ਦੇਣਾ ਸਰਾਸਰ ਗਲਤ ਹੈ, ਜਿਸ ਦਾ ਅਹਿਸਾਸ ਕਰਵਾਉਣ ਲਈ ਕੈਨੇਡਾ ਸਰਕਾਰ ਨੂੰ ਚਿੱਠੀ ਲਿਖੀ ਗਈ ਸੀ। ਹੰਸਰਾ ਨੇ ਸੁਆਲ ਕੀਤਾ ਕਿ ਮੋਦੀ ਨੂੰ ਵੀਜਾ ਦੇਣ ਤੋਂ ਇਨਕਾਰੀ ਸਰਕਾਰ ਹੁਣ ਲਾਲ ਕਿਹੜੇ ਮੂੰਹ ਨਾਲ ਸਵਾਗਤ ਕਰੇਗੀ।