ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਪ੍ਰਧਾਨ ਬਣਾਇਆ ਗਿਆ ਹੈ ਜੋ ਹੁਣ ਪੰਜਾਬ ਦੇ ਮੁੱਖ ਮੰਤਰੀ ਹਨ। ਕਾਂਗਰਸ ਹਾਈ ਕਮਾਂਡ ਨੇ ਇਸ ਨਿਯੁਕਤੀ ਨਾਲ ਸੂਬੇ ਵਿੱਚ ਸਮਾਜਿਕ ਸੰਤੁਲਨ ਕਾਇਮ ਕਰਨ ਦਾ ਯਤਨ ਕੀਤਾ ਹੈ। ਭਾਵੇਂ ਸੂਬੇ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਹੈ ਪਰ ਉਨ੍ਹਾਂ ਨੂੰ ਢੇਰ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ 2004 ਦੀ ਧਾਰਾ 5 ਨੂੰ ਰੱਦ ਕਰਨ ਦੇ ਦਿੱਤੇ ਬਿਆਨ ਨੂੰ ਕਾਂਗਰਸ ਨੇ ਚੁਣੌਤੀ ਦਿੱਤੀ ਹੈ। ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਇਸ ਧਾਰਾ ਨੂੰ ਰੱਦ ਕਰਨ ਦਾ ਰਿਕਾਰਡ ਦਿਖਾ ਦੇਣ ਕਿ ਉਨ੍ਹਾਂ ਨੇ ਕਦੋਂ ਇਹ ਧਾਰਾ ਰੱਦ ਕਰਵਾਈ ਸੀ।
ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਇਨ੍ਹਾਂ ਅਸਤੀਫਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਦੇ ਨਜ਼ਰ ਆ ਰਹੇ ਹਨ।
« Previous Page