ਸਿੱਖ ਪਛਾਣ ਦੇ ਸਬੰਧ 'ਚ ਜਾਗਰੂਕਤਾ ਲਿਆਉਣ, ਸਿੱਖ ਇਤਿਹਾਸ ਅਤੇ ਕਦਰਾਂ ਕੀਮਤਾਂ ਬਾਰੇ ਦੱਸਣ ਲਈ ਮੈਲਬੌਰਨ ਸ਼ਹਿਰ 'ਚ 17 ਤੋਂ 20 ਦਸੰਬਰ 2016, ਤਕ ਸਿੱਖ ਰਾਜ ਨਾਲ ਸਬੰਧਤ ਪ੍ਰਦਰਸ਼ਨੀ ਲਾਈ ਜਾ ਰਹੀ ਹੈ।
ਸਿੱਖ ਨਸਲਕੁਸ਼ੀ ਦੀ ਯਾਦ ਅਤੇ ਆਸਟ੍ਰੇਲੀਆਈ ਭਾਈਚਾਰੇ 'ਚ ਇਸ ਮੁੱਦੇ ਪ੍ਰਤੀ ਜਾਗਰੂਕਤਾ ਲਿਆਉਣ ਲਈ ਸੁਪਰੀਮ ਸਿੱਖ ਕੌਂਸਲ ਆਫ ਆਸਟ੍ਰੇਲੀਆ ਵਲੋਂ ਸਾਲਾਨਾ ਸਿੱਖ ਨਸਲਕੁਸੀ ਯਾਦਗਾਰੀ ਮਾਰਚ ਵਿੱਚ ਸੈਂਕੜਿਆਂ ਦੀ ਤਾਦਾਦ 'ਚ ਸੰਗਤਾਂ ਨੇ ਹਿੱਸਾ ਲਿਆ ਅਤੇ ਕਤਲੇਆਮ ਦੇ ਸ਼ਿਕਾਰ ਲੋਕਾਂ ਪ੍ਰਤੀ ਸ਼ਰਧਾਂਜਲੀ ਭੇਟ ਕੀਤੀ। ਮੈਲਬੌਰਨ ਸ਼ਹਿਰ ਦੇ ਸਿਟੀ ਸਕੁਏਰ ਤੋਂ ਸ਼ੁਰੂ ਹੋਇਆ ਮਾਰਚ ਸ਼ਹਿਰ ਦੇ ਪ੍ਰਮੁੱਖ ਇਲਾਕੇ 'ਚੋਂ ਹੁੰਦਾ ਹੋਇਆ ਫਲੈਗਸਟਾਫ ਗਾਰਡਨਜ਼ 'ਤੇ ਜਾ ਕੇ ਸਮਾਪਤ ਹੋਇਆ, ਜਿੱਥੇ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਰਪਿੰਦਰ ਸਿੰਘ ਖੁਸ਼ਦਿਲ ਅਤੇ ਸ਼ੁਭਕਰਮਨਜੀਤ ਸਿੰਘ ਵਲੋਂ ਕਵਿਤਾਵਾਂ ਅਤੇ ਗੁਰਪ੍ਰਭਜੋਤ ਸਿੰਘ ਦਾਖਾ ਵਲੋਂ ਗੀਤ ਦਾ ਗਾਇਨ ਕੀਤਾ ਗਿਆ।