ਰਾਸ਼ਟਰੀ ਸਵੈਸੇਵਕ ਸੰਘ (ਰ.ਸ.ਸ.) ਦੇ ਆਗੂ ਤੇ ਫੌਜ ਦੇ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਤਲ ਦੇ ਮਾਮਲੇ ਵਿੱਚ ਅੱਠ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਵੱਲੋਂ ਕੀਤੇ ਗਏ ਦਾਅਵੇ ਹੁਣ ਗੰਭੀਰ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।
ਪੰਜਾਬ ਪੁਲਿਸ ਮੁਖੀ ਮੁਤਾਬਕ ਪੰਜਾਬ 'ਚ ਬੀਤੇ ਸਮੇਂ ਦੌਰਾਨ ਹੋਏ ਕਤਲਾਂ 'ਚ "ਵਿਦੇਸ਼ੀ ਤਾਕਤਾਂ" ਦਾ ਹੱਥ ਹੈ। ਨਾਲ ਹੀ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ 'ਚ ਹੋਏ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ਲਈ ਕੇਵਲ ਗੈਂਗਸਟਰ ਹੀ ਜ਼ਿੰਮੇਵਾਰ ਹਨ ਜਿਨ੍ਹਾਂ ਦੀ ਪਹਿਚਾਣ ਕਰ ਲਈ ਗਈ ਹੈ।
ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਸਰਕਾਰੀ ਖ਼ਬਰ ਏਜੰਸੀ ਪੀਟੀਆਈ (ਪ੍ਰੈਸ ਟਰੱਸਟ ਆਫ ਇੰਡੀਆ) ਨੂੰ ਦੱਸਿਆ ਕਿ ਭ੍ਰਿਸ਼ਟਾਚਾਰ ਅਤੇ ਕਈ ਹੋਰਨਾਂ ਕੇਸਾਂ ਵਿੱਚ ਸ਼ਮੂਲੀਅਤ ਕਾਰਨ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਗੁਰਮੀਤ ਪਿੰਕੀ ਸਣੇ ਤਿੰਨ ਪੁਲਿਸ ਮੁਲਾਜ਼ਮਾਂ ਦੇ "ਬਹਾਦਰੀ ਮੈਡਲ" ਵਾਪਸ ਲੈ ਲਏ ਗਏ ਹਨ। ਇਨ੍ਹਾਂ ਮੁਲਾਜ਼ਮਾਂ ਵਿੱਚ ਮੱਧ ਪ੍ਰਦੇਸ਼ ਦੇ ਏਸੀਪੀ ਧਰਮਿੰਦਰ ਚੌਧਰੀ ਅਤੇ ਝਾਰਖੰਡ ਦੇ ਸਬ ਇੰਸਪੈਕਟਰ ਲਲਿਤ ਕੁਮਾਰ ਵੀ ਸ਼ਾਮਲ ਹਨ।