Tag Archive "swaminathan-committee"

ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਹਦਾਇਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ

ਭਾਰਤੀ ਸੁਪਰੀਮ ਕੋਰਟ ਨੇ ਵੀਰਵਾਰ (5 ਅਕਤੂਬਰ) ਨੂੰ ਫ਼ਸਲਾਂ ਦਾ ਸਮਰਥਨ ਮੁੱਲ 50 ਫ਼ੀਸਦੀ ਮੁਨਾਫੇ ਨਾਲ ਦੇਣ ਸਬੰਧੀ ਡਾ. ਐਮ. ਐਸ. ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਸਰਕਾਰ ਨੂੰ ਹਦਾਇਤ ਦੇਣ ਸਬੰਧੀ ਇੰਡੀਆ ਫਾਰਮਰਜ਼ ਐਸੋਸੀਏਸ਼ਨ ਵਲੋਂ ਦਾਇਰ ਕਰਵਾਈ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਐਮ. ਬੀ. ਲੋਕੁਰ, ਜਸਟਿਸ ਐਸ. ਏ. ਨਜ਼ੀਰ ਅਤੇ ਜਸਟਿਸ ਦੀਪਕ ਗੁਪਤਾ 'ਤੇ ਆਧਾਰਤ ਸੁਪਰੀਮ ਕੋਰਟ ਦੇ ਡਵੀਜ਼ਨ ਬੈਂਚ ਨੇ ਫਾਰਮਰਜ਼ ਐਸੋਸੀਏਸ਼ਨ ਦੀ ਅਪੀਲ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਨੀਤੀ ਮਾਮਲਿਆਂ ਸਬੰਧੀ ਸੰਸਦ ਨੂੰ ਕੋਈ ਹਦਾਇਤ ਜਾਰੀ ਨਹੀਂ ਕਰ ਸਕਦੇ।

ਪੰਜਾਬ ਨੂੰ ‘ਖੇਤੀਬਾੜੀ ਜ਼ੋਨ’ ਐਲਾਨੇ ਜਾਣ ਦੀ ਲੋੜ: ਪ੍ਰੋ: ਸਵਾਮੀਨਾਥਨ

ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤ ਦੇ ਉੱਘੇ ਖੇਤੀਬਾੜੀ ਵਿਗਿਆਨੀ ਤੇ 'ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ' ਵਜੋਂ ਕਿਸਾਨ-ਵਰਗ 'ਚ ਅਹਿਮ ਰੁਤਬਾ ਰੱਖਣ ਵਾਲੇ ਪ੍ਰੋ: ਐਮ. ਐਸ. ਸਵਾਮੀਨਾਥਨ ਨੇ ਅੱਜ ਇਥੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਦਾ ਦਾਰੋਮਦਾਰ ਆਪਣੇ ਮੋਢਿਆਂ 'ਤੇ ਚੁੱਕੀ ਬੈਠੇ ਪੰਜਾਬ ਨੂੰ ਦੇਸ਼ ਦਾ 'ਵਿਸ਼ੇਸ਼ ਖੇਤੀਬਾੜੀ ਜ਼ੋਨ' ਐਲਾਨਿਆ ਜਾਣਾ ਚਾਹੀਦਾ ਹੈ ।