ਮਹਾਂਰਾਸ਼ਟਰ ਸਰਕਾਰ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਪ੍ਰਬੰਧਕੀ ਬੋਰਡ ਦੇ ਕਾਨੂੰਨ ਵਿਚ ਤਬਦੀਲੀ ਕਰਕੇ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਸੱਤ ਤੋਂ ਵਧਾ ਕੇ 12 ਕਰ ਲਈ ਹੈ। ਇਹ ਸਾਰਾ ਮਸਲਾ ਕੀ ਹੈ? ਸਰਕਾਰ ਅਜਿਹਾ ਕਿਉਂ ਕਰ ਰਹੀ ਹੈ? ਇਸ ਬਾਰੇ ਸਿੱਖਾਂ ਨੂੰ ਕੀ ਪਹੁੰਚ ਅਪਨਾਉਣ ਦੀ ਲੌੜ ਹੈ? ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਖਾਸ ਗੱਲਬਾਤ ਸੁਣੋ।
ਅਸੀਂ ਸਮੁੱਚੀ ਜਥੇਬੰਦੀ ਇਸ ਪੱਤਰ ਜ਼ਰੀਏ ਸੂਬਾ ਸਰਕਾਰ ਵੱਲੋਂ ਕੋਵਿਡ-19 ਕਰਨ ਦੀ ਨੀਤੀ 'ਤੇ ਆਪਣਾ ਇਤਰਾਜ਼ ਦਰਜ ਕਰਵਾਉਂਦੇ ਹੋਏ ਦੱਸਣਾ ਚਾਹੁੰਦੇ ਹਾਂ ਕਿ ਸੂਬਾ ਸਰਕਾਰ ਅਜਿਹਾ ਕਰਕੇ ਵੱਡੇ ਖਤਰਿਆਂ ਨੂੰ ਸੱਦਾ ਦੇਣ ਜਾ ਰਹੀ ਹੈ ਤੇ ਸਿੱਖ ਜਗਤ ਨੂੰ ਪੀੜ ਦੇ ਰਹੀ ਹੈ।
ਤਖਤ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨੇ ਕਿਹਾ ਹੈ ਕਿ ਬੋਰਡ ਕਾਨੂੰਨ ਦੇ ਤਹਿਤ ਕੰਮ ਕਰਦਾ ਰਹੇਗਾ। ਬੋਰਡ ਦੇ ਸੁਪਰਡੈਂਟ ਗੁਰਵਿੰਦਰ ਸਿੰਘ ਵਾਧਵਾ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਹਾਂਰਾਸ਼ਟਰ ਸਰਕਾਰ ਨੇ ਇੱਕ ਨੋਟਿਸ ਜਾਰੀ ਕਰਕੇ ਨਵੇਂ ਬਣਾਏ ਬੋਰਡ ਦੀ ਇਕਤਰਤਾ 1 ਅਪਰੈਲ 2019 ਨੂੰ ਸੱਦ ਲਈ ਹੈ।
ਤਖਤ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਦੇ ਪ੍ਰਬੰਧ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਮਹਾਂਰਾਸ਼ਟਰ ਸਰਕਾਰ ਦੀ ਦਖਲਅੰਦਾਜ਼ੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ)-ਭਾਜਪਾ ਗਠਜੋੜ ਦੇ ਸਾਂਝੇ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਭਾਜਪਾ ਖਿਲਾਫ ਵਿੱਢੀ ਸਿਆਸੀ ਦੂਸ਼ਣਬਾਜ਼ੀ ਦੇ ਡਰਾਮੇ ਦਾ ਬੀਤੇ ਕਲ੍ਹ ਨਾਟਕੀ ਅੰਤ ਹੋ ਗਿਆ।
ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਬੋਰਡ ਐਕਟ 1956 ਵਿਚ ਸੋਧ ਕਰਕੇ ਧਾਰਮਿਕ ਅਸਥਾਨ ਵਿਚ ਦਖ਼ਲ-ਅੰਦਾਜ਼ੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਉਪਰ ਕਬਜਾ ਕਰਨ ਦੀਆਂ ਮਹਾਂਰਾਸ਼ਟਰ ਦੀ ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸਿੱਖਾਂ ਨੇ ਮੁਹਾਜ ਖੋਹਲ ਦਿੱਤਾ ਹੈ।
ਤਖਤ ਸ੍ਰੀ ਅਬਿਚਲ ਨਗਰ ਹਜ਼ੂਰ ਸਾਹਿਬ ਬੋਰਡ ਦੇ ਚੇਅਰਮੈਨ ਤਾਰਾ ਸਿੰਘ ਨੇ ਬੀਤੇ ਦਿਨ ਆਪਣਾ ਅਸਤੀਫਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੂੰ ਸੌਂਪ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਫੜਨਵੀਸ ਨੇ ਇਹ ਅਸਤੀਫਾ ਲੈ ਤਾˆ ਲਿਆ ਹੈ ਪਰ ਤਾਰਾ ਸਿੰਘ ਨੂੰ ਹਾਲੇ ਆਪਣੇ ਅਹੁਦੇ ਤੇ ਕੰਮ ਜਾਰੀ ਰੱਖਣ ਲਈ ਕਿਹਾ ਹੈ।
ਅੰਮ੍ਰਿਤਸਰ ਤੇ ਨਾਂਦੇੜ ਵਿਚਾਲੇ ਸਿੱਧੀ ਹਵਾਈ ਉਡਾਣ 23 ਦਸੰਬਰ ਤੋਂ ਸ਼ੁਰੂ ਹੋ ਜਾਵੇਗੀ। ਇਸ ਨਵੀਂ ਉਡਾਣ ਸਬੰਧੀ ਹਵਾਈ ਕੰਪਨੀ ਵੱਲੋਂ ਬੁਕਿੰਗ ਮੰਗਲਵਾਰ (19 ਦਸੰਬਰ) ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਹਵਾਈ ਕੰਪਨੀ ਏਅਰ ਇੰਡੀਆ ਵੱਲੋਂ ਇਸ ਸਬੰਧੀ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਇਸ ਨਾਲ ਤਖ਼ਤ ਹਜ਼ੂਰ ਸਾਹਿਬ ਜਾਣ ਵਾਲੇ ਤੇ ਦਰਬਾਰ ਸਾਹਿਬ ਆਉਣ ਵਾਲੇ ਯਾਤਰੂਆਂ ਨੂੰ ਲਾਭ ਹੋਵੇਗਾ।
ਪੰਜ ਪਿਆਰਿਆਂ ਦੀ ਹੋਈ ਇਕੱਤਰਤਾ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵੱਲੋਂ ਗੁਰਦੁਆਰੇ ਦੀ ਸੁਰੱਖਿਆ ਲਈ ਇੱਕ ਨਿੱਜੀ ਕੰਪਨੀ ਨੂੰ ਠੇਕਾ ਦੇਣ ਅਤੇ ਗਿਆਨੀ ਪ੍ਰਤਾਪ ਸਿੰਘ ਨੂੰ ਮੁੜ ਹੈੱਡ ਗ੍ਰੰਥੀ ਨਿਯੁਕਤ ਕਰਨ ਦੇ ਦੋਵੇਂ ਫ਼ੈਸਲੇ ਰੱਦ ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਦੀ ਭਾਜਪਾ ਸਰਕਾਰ ਵਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਨਾਦੇੜ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਦੀ ਕੀਤੀ ਗਈ ਸਿੱਧੀ ਨਿਯੁਕਤੀ ਦਾ ਸਖਤ ਵਿਰੋਧ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਹੈ ਕਿ ਇਹ ਕਾਰਵਾਈ ਜਿੱਥੇ ਸਿੱਖ ਪੰਥ ਦੇ ਅੰਦਰੂਨੀ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ ਉਥੇ ਸਿੱਖ ਮਰਿਯਾਦਾ ਦੀ ਵੀ ਘੋਰ ਉਲੰਘਣਾ ਹੈ।
Next Page »