ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਗਿਆਨੀ ਰਘਬੀਰ ਸਿੰਘ (ਸ੍ਰੀ ਅਕਾਲ ਤਖਤ ਸਾਹਿਬ), ਗਿਆਨੀ ਹਰਪ੍ਰੀਤ ਸਿੰਘ (ਤਖਤ ਸ੍ਰੀ ਦਮਦਮਾ ਸਾਹਿਬ) ਅਤੇ ਗਿਆਨੀ ਸੁਲਤਾਨ ਸਿੰਘ (ਤਖਤ ਸ੍ਰੀ ਕੇਸਗੜ੍ਹ ਸਾਹਿਬ) ਦੀ ਸ਼ਮੂਲੀਅਤ ਵਾਲੇ ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਸਮੇਤ ਬਾਦਲ ਦਲ ਦੇ ਕਈ ਆਗੂਆਂ ਨੂੰ ਉਹਨਾ ਦੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਮੌਕੇ ਸਿੱਖ ਹਿੱਤਾਂ ਵਿਰੁਧ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਹੈ।