ਪਿਛਲੇ ਦਿਨੀਂ ਪੂਰੇ ਸੰਸਾਰ ਵਿੱਚ ਵਸਦੇ ਸਿੱਖਾਂ ਵਲੋਂ ਖਾਲਸੇ ਦਾ ਸਾਜਨਾ ਦਿਵਸ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ ਅਤੇ ਕਈ ਜਗ੍ਹਾ ਆਉਣ ਵਾਲੇ ਦਿਨਾਂ ’ਚ ਮਨਾਇਆ ਜਾ ਰਿਹਾ ਹੈ। ਜਗ੍ਹਾ ਜਗ੍ਹਾ ਨਗਰ ਕੀਰਤਨ ਕੱਢੇ ਗਏ, ਧਾਰਮਿਕ ਦੀਵਾਨ ਸਜੇ, ਅੰਮ੍ਰਿਤ ਸੰਚਾਰ ਹੋਏ, ਜੋ ਕਿ ਬਹੁਤ ਵਧੀਆ ਗੱਲ ਹੈ।
ਸਿੱਖਾਂ ਦਾ ਕੌਮੀ ਤਿਓਹਾਰ ਹੋਲਾ ਮਹੱਲਾ ਆਪਣੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅੱਜ 28 ਫ਼ਰਵਰੀ 2018 (ਦਿਨ ਬੁੱਧਵਾਰ ) ਨੂੰ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ 28 ਫਰਵਰੀ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਆਪਣੀ ਪਲੇਠੀ ਬੈਠਕ ਦੌਰਾਨ ਲਏ ਗਏ ਫ਼ੈਸਲੇ ਤਹਿਤ ਤਖਤ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦਾ ਸਬ-ਆਫਿਸ ਖੋਲ੍ਹ ਦਿੱਤਾ ਗਿਆ ਹੈ।
ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਾਏ ਕੀਤੇ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ। ਇਹ ਫੈ਼ਸਲਾ ਸ਼ੁੱਕਰਵਾਰ (18 ਅਗਸਤ) ਨੂੰ ਗੁਰਦੁਆਰਾ ਭੱਠਾ ਸਾਹਿਬ, ਰੋਪੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ।
ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਗਿਆਨੀ ਮੱਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਇਥੇ ਤਖਤ ਸਾਹਿਬ ਦੇ ਬਾਹਰਵਾਰ ਸਰੋਵਰ ਨਾਲ ਲਗਦੇ ਮੈਦਾਨ ਵਿਖੇ ਕਰ ਦਿੱਤਾ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਦੇ ਇੱਕ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ ਜਿਥੇ ਉਨ੍ਹਾਂ ਨੇ ਕੱਲ੍ਹ ਅੰਤਮ ਸਵਾਸ ਲਏ। ਅੰਤਮ ਅਰਦਾਸ ਗਿਆਨੀ ਗੁਰਬਚਨ ਸਿੰਘ ਨੇ ਕੀਤੀ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇ ਦਿਖਾਈ।
ਗਿਆਨੀ ਫੂਲਾ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਗਿਆਨੀ ਮੱਲ ਸਿੰਘ ਦੀ ਮੌਤ ਮਗਰੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਤਖ਼ਤ ਕੇਸਗੜ੍ਹ ਸਾਹਿਬ ਦੇ ਨਾਮ ’ਤੇ ਜਾਅਲੀ ਵੈੱਬਸਾਈਟ ਬਣਾ ਕੇ ਸ਼ਰਧਾਲੂਆਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਗਈ। ਵੈੱਬਸਾਈਟ ਜ਼ਰੀਏ ਸ਼ਰਧਾਲੂਆਂ ਨੂੰ ਕਮਰੇ ਮੁਹੱਈਆ ਕਰਵਾਉਣ ਦੀ ਸਹੂਲਤ ਦਿੱਤੀ ਗਈ ਸੀ। ਜਦੋਂ ਸ਼ਰਧਾਲੂਆਂ ਨੇ ਤਖ਼ਤ ਸਾਹਿਬ ਪਹੁੰਚ ਕੇ ਕਮਰੇ ਦੀ ਬੁਕਿੰਗ ਬਾਰੇ ਪੁੱਛਿਆ ਤਾਂ ਪ੍ਰਬੰਧਕ ਹੈਰਾਨ ਰਹਿ ਗਏ।
ਆਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਪਸ਼ਚਾਤਾਪ ਕਰਨ ਲਈ ਪਿਸ਼ਲੇ ਦਿਨੀ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਰਬਾਰ ਸਾਹਿਬ ...
ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੇ ਮਾਫੀਨਾਮੇ ਦੇ ਰੋਸ ਵਜੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ 'ਤੇ ਹਮਲਾ ਕਰਨ ਵਾਲਾ ਨੌਜਵਾਨ ਪਾਠੀ ਜੋਗਾ ਸਿੰਘ ਜੋ ਕਿ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਕੀਰਤਪੁਰ ਸਾਹਿਬ ਵਿਖੇ ਆਰਜ਼ੀ ਪਾਠੀ ਸਿੰਘ ਦੇ ਤੌਰ 'ਤੇ ਸੇਵਾ ਨਿਭਾਅ ਰਿਹਾ ਸੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਕਰੀ ਤੋਂ ਫ਼ਾਰਗ ਕਰ ਦਿੱਤਾ ।
ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ 'ਤੇ ਇਕ ਅਣਪਛਾਤੇ ਵਿਅਕਤੀ ਵਲੋਂ ਪਿੱਛੋਂ ਦੀ ਕਿਰਚ ਨਾਲ ਹਮਲਾ ਕਰ ਦਿੱਤਾ ਗਿਆ।
Next Page »