ਲੱਖੀ ਜੰਗਲ ਖਾਲਸਾ ਜਥਾ ਦਮਦਮਾ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦੀ ਜੁਗਤ ਨੂੰ ਨਵਿਆਉਣ ਲਈ ਵਿਚਾਰ ਹਿੱਤ ੧੯ ਜੁਲਾਈ ੨੦੨੫ ਨੂੰ ਗੋਸ਼ਟਿ ਸਭਾ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਪੰਥਕ ਅਤੇ ਸਿੱਖ ਜਥਿਆਂ ਦੇ ਨੁਮਾਇੰਦਿਆਂ ਅਤੇ ਸਿੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ।
ਪੰਥ ਸੇਵਕਾਂ ਦੀ ਸਾਂਝੀ ਇਕੱਤਰਤਾ ਵਿਚ ਪੰਚ ਪ੍ਰਧਾਨੀ ਤੇ ਗੁਰਮਤੇ ਬਾਰੇ ਵਿਚਾਰਾਂ ਹੋਈਆਂ ਤਸਵੀਰਾਂ ਦੀ ਜ਼ੁਬਾਨੀ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਬੀਤੇ ਦਿਨੀ ਤਲਵੰਡੀ ਸਾਬੋ ਵਿਖੇ ਇਲਾਕੇ ਵਿਚ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਵਿਚਾਰ ਮੰਚ ਸੰਵਾਦ ਵੱਲੋਂ "ਅਜੋਕਾ ਸੰਸਾਰ ਅਤੇ ਸਿੱਖ" ਵਿਸ਼ੇ ਤੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਦਾ ਵਿਖਆਨ 1 ਮਈ ਨੂੰ ਤਲਵੰਡੀ ਸਾਬੋ ਵਿਖੇ ਸਥਿਤ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਕੱਲ੍ਹ 8 ਦਸੰਬਰ ਦੇ ਇਕੱਠ ਲਈ ਪ੍ਰਬੰਧਕਾਂ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਨੇ "ਸਰਬੱਤ ਖ਼ਾਲਸਾ" ਦੀ ਪ੍ਰਵਾਨਗੀ ਲਈ ਦਿੱਤੀ ਦਰਖਾਸਤ ਦਾ ਫੈਸਲਾ 24 ਘੰਟਿਆਂ ਵਿੱਚ ਕਰ ਦਿੱਤਾ ਹੈ। ਇਸ ਦੌਰਾਨ ਜ਼ਿਲ੍ਹਾ ਪੁਲਿਸ ਨੇ ਪੰਜਾਬ ਹਰਿਆਣਾ ਹੱਦ ’ਤੇ ਨਾਕੇ ਵਧਾ ਦਿੱਤੇ ਹਨ।