ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਗੀਆਂ ਨੂੰ ਵਾਪਸ ਆਉਣ ਦੀਆਂ ਦਿੱਤੀਆਂ ਗਈਆਂ ਚਿਤਾਵਨੀਆਂ ਦੇ ਬਾਵਜੂਦ ਬਾਗੀ ਚੋਣ ਮੈਦਾਨ ਵਿੱਚ ਡਟ ਗਏ ਹਨ। ਬੰਗਾ ਤੋਂ ਚੌਧਰੀ ਤਰਲੋਚਨ ਸਿੰਘ ਸੂੰਢ, ਨਕੋਦਰ ਤੋਂ ਗੁਰਬਿੰਦਰ ਸਿੰਘ ਅਟਵਾਲ, ਜਲੰਧਰ ਪੱਛਮੀ ਤੋਂ ਸੁਰਿੰਦਰ ਮਹੇ ਅਤੇ ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ ਨੇ ਅਜਿਹੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਬਿਨਾਂ ਚੋਣ ਮੈਦਾਨ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ।
ਟਿਕਟ ਨਾ ਮਿਲਣ ਤੋਂ ਨਾਰਾਜ਼ ਮੌਜੂਦਾ ਵਿਧਾਇਕ ਤ੍ਰਿਲੋਚਨ ਸਿੰਘ ਸੂੰਢ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੂੰਢ ਨੇ ਕਿਹਾ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। ਇਸ ਲਈ ਉਹ ਆਪਣੇ ਹਮਾਇਤੀਆਂ ਦੀ ਸਲਾਹ ਨਾਲ ਆਜ਼ਾਦ ਚੋਣ ਲੜਨਗੇ।
ਕਾਂਗਰਸ ਦੇ ਬੰਗਾ ਤੋਂ ਵਿਧਾਇਕ ਤਰਲੋਚਨ ਸਿੰਘ ਸੂੰਢ ਨੇ ਸਫ਼ਾਈ ਦਿੱਤੀ ਹੈ ਕਿ ਉਸ ਨੇ ਵਿਧਾਨ ਸਭਾ ਵਿੱਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਾਂ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਸਗੋਂ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲ ਜੁੱਤਾ ਸੁੱਟਿਆ ਸੀ ਕਿਉਂਕਿ ਵਲਟੋਹਾ ਨੇ ਉਸ ਲਈ ਜਾਤੀਸੂਚਕ ਸ਼ਬਦ ਵਰਤੇ ਸਨ।