ਲੁਧਿਆਣਾ ਦੇ ਆਤਮ ਨਗਰ ਤੋਂ ਅਜ਼ਾਦ ਵਿਧਾਇਕ ਸਿਮਰਜੀਤ ਬੈਂਸ ਅਤੇ ਲੁਧਿਆਣਾ ਦੱਖਣ ਤੋਂ ਅਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਬੈਂਸ ਦੀ ਪਾਰਟੀ ਲੋਕ ਇਨਸਾਫ ਪਾਰਟੀ ਨੇ ਸੋਮਵਾਰ 21 ਨਵੰਬਰ ਨੂੰ ਰਸਮੀ ਤੌਰ 'ਤੇ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦਾ ਐਲਾਨ ਕਰ ਦਿੱਤਾ। ਸੋਮਵਾਰ ਨੂੰ ਚੰਡੀਗੜ੍ਹ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬੈਂਸ ਭਰਾਵਾਂ ਨੇ ਮੌਜੂਦਾ ਅਕਾਲੀ ਸਰਕਾਰ ਅਤੇ ਕਾਂਗਰਸ ਨੂੰ ਪੰਜਾਬ ਤੋਂ ਚਲਦਾ ਕਰਨ ਦੇ ਇਰਾਦੇ ਨਾਲ ਆਮ ਆਦਮੀ ਪਾਰਟੀ ਨਾਲ ਮਿਲਕੇ ਚੋਣਾਂ ਲੜਨ ਦਾ ਫੈਸਲਾ ਕੀਤਾ।
ਪੰਜਾਬੀ ਚੈਨਲ ਨੂੰ ਕੇਬਲ ਨੈਟਵਰਕ ਤੋਂ ਬਲੈਕਆਊਟ ਕਰਨ ਤੋਂ ਬਾਅਦ ਫਾਸਟਵੇਅ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਵਿਧਾਇਕ ਸਿਮਰਜੀਤ ਬੈਂਸ ਨੇ ਹੁਣ ਦੋ ਨਵੇਂ ਕੇਬਲ ਨੈਟਵਰਕਾਂ ਰਾਹੀਂ ਸੂਬੇ ਵਿੱਚ ਵਿਸਤਾਰ ਲਈ ਹੱਥ ਮਿਲਾਇਆ ਹੈ।
ਅਜਾਦ ਵਿਧਾਇਕ ਤੇ ਟੀਮ ਇਨਸਾਫ ਮੁਖੀ ਸਿਮਰਜੀਤ ਸਿੰਘ ਬੈਂਸ ਆਉਣ ਵਾਲੇ ਦਿਨਾਂ 'ਚ ਬਾਦਲ ਪਰਿਵਾਰ ਤੇ ਬਿਕਰਮ ਮਜੀਠੀਆ ਲਈ ਵੱਡੀ ਮੁਸ਼ਕਲ ਪੈਦਾ ਕਰਨ ਦੀ ਤਿਆਰੀ 'ਚ ਹਨ। ਬੈਂਸ ਕੋਲ ਇਕ ਅਜਿਹਾ ਵੀਡੀਓ ਸਬੂਤ ਹੈ ਜਿਸ ਤੋਂ ਬਿਕਰਮ ਮਜੀਠੀਆ ਦੇ ਡਰੱਗ ਤਸਕਰੀ ਨਾਲ ਜੁੜੇ ਲੋਕਾਂ ਨਾਲ ਸਬੰਧਾਂ ਦਾ ਖੁਲਾਸਾ ਹੋ ਜਾਏਗਾ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਇਕ ਨਹੀਂ ਸਗੋਂ ਕਈ ਸਬੂਤ ਉਨ੍ਹਾਂ ਕੋਲ ਮੌਜੂਦ ਹਨ ਜਿਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਭ ਕੁਝ ਸਾਫ ਹੋ ਜਾਏਗਾ।
ਫਾਸਟਵੇ ਕੇਬਲ ਨੈਟਵਰਕ ਦੇ ਖਿਲਾਫ ਰੋਸ ਪ੍ਰਦਰਸ਼ਨ ਦੌਰਾਨ ਟੀਮ ਇਨਸਾਫ ਦੇ ਮੁਖੀ ਅਤੇ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਗ੍ਰਿਫਤਾਰ ਕੀਤੇ ਗਏ ਟੀਮ ਮੈਂਬਰਾਂ ਨੂੰ ਅੱਜ ਲੁਧਿਆਣਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।
ਬੀਤੇ ਦਿਨ ਗ੍ਰਿਫਤਾਰ ਕੀਤੇ ਟੀਮ ਇਨਸਾਫ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਪੁੱਤਰ ਅਤੇ 6 ਸਾਥੀਆਂ ਨੂੰ ਅੱਜ ਭਾਰਤੀ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਨ੍ਹਾਂ ਨੂੰ 24 ਮਈ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ, ਜਦਕਿ ਇਨ੍ਹਾਂ ਸਾਰਿਆਂ ਦੀ ਜ਼ਮਾਨਤ 'ਤੇ ਸੁਣਵਾਈ ਬੁੱਧਵਾਰ ਨੂੰ ਕੀਤੇ ਜਾਣ ਦਾ ਹੁਕਮ ਸੁਣਾਇਆ।
ਲੁਧਿਆਣਾ ਤੋਂ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਟੀਮ ਇਨਸਾਫ ਵੱਲੋਂ ਕੱਲ੍ਹ ਐਲਾਨ ਕੀਤਾ ਗਿਆ ਕਿ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਦੀਆਂ ਸਾਰੀਆਂ 14 ਵਿਧਾਨ ਸਭਾ ਸੀਟਾਂ ਤੋਂ ਚੋਣ ਲੜਨਗੇ।