ਬਰਤਾਨੀਆਂ ਦੀ ਸਿੱਖ ਜੱਥੇਬੰਦੀ ਨੇ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਪੰਜਾਬ ਪੁਲਿਸ ਦੇ 200 ਪੁਲਿਸ ਅਫਸਰਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਯੁਨੈਕਸੋ ਵੱਲੋਂ ਵਿਸ਼ਵ ਵਿਰਾਸਤ ਦਾ ਦਰਜ਼ਾ ਦੇਣ ਬਾਰੇ ਚੱਲ ਰਹੀਆਂ ਕਿਆਸਰਾਈਆਂ ਦਰਮਿਆਨ ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਸ਼੍ਰੀ ਦਰਬਾਰ ਸਾਹਿਬ ਲਈ ਵਿਸ਼ਵ ਵਿਰਾਸਤ ਦਾ ਦਰਜ਼ਾ ਨਹੀਂ ਚਾਹੁੰਦੀ।
ਸਿੱਖ ਧਰਮ ਦੇ ਕੇਂਦਰੀ ਅਸਥਾਨ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਨੂੰ ਯੂਨੇਸਕੋ ਵੱਲੋਂ ਵਿਸ਼ਵ ਵਿਰਾਸਤ ਦਾ ਦਰਜ਼ਾ ਦੇਣ ਬਾਰੇ ਪਿੱਛਲੇ ਕੁਝ ਦਿਨਾਂ ਤੋਂ ਚਰਚਾ ਚੱਲ ਰਹੀ ਹੈ।ਅੱਜ ਇਸ ਸਬੰਧੀ ਸਥਿਤੀ ਹੋਰ ਵੀ ਭੰਬਲਭੁਸੇ ਵਾਲੀ ਬਣ ਗਈ।
ਯੂਨੈਸਕੋ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦੀ ਤਜਵੀਜ਼ ਨੂੰ ਮਨਸੂਖ ਕਰਵਾਉਣ ਲਈ ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਯੂਨੈਸਕੋ ਆਨ ਲਾਈਨ ਲਈ ਪਟੀਸ਼ਨ ਤਿਆਰ ਕੀਤੀ ਗਈ ਹੈ ।ਪਟੀਸ਼ਨ ਵਿੱਚ ਭਾਰਤ ਸਰਕਾਰ ਵਲੋਂ ਦਿੱਤੀ ਗਈ ਅਰਜ਼ੀ ਨੂੰ ਖਾਰਜ ਕਰਨ ਲਈ ਆਖਦਿਆਂ ਸਪੱਸ਼ਟ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਰੂਹਨੀਅਤਕ ਦਾ ਕੇਂਦਰ ਅਤੇ ਮੁੱਖ ਧਾਰਮਿਕ ਅਸਥਾਨ ਹੈ ।
ਯੂਨੈਸਕੋ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦੀ ਤਜਵੀਜ਼ ਦਾ ਯੂ,ਕੇ ਦੀਆਂ ਪੰਥਕ ਜਥੇਬੰਦੀਆਂ ਵਲੋਂ ਸਖਤ ਵਿਰੋਧ ਕਰਦਿਆਂ ਯੂਨੈਸਕੋ ਦੇ ਚੇਅਰਪਰਸਨ ਪ੍ਰੈਫਸਰ ਮਾਰੀਆ ਬੋਮਰ ਪੱਤਰ ਲਿਖਿਆ ਗਿਆ ਹੈ ।ਜਿਸ ਵਿੱਚ ਸਪੱਸ਼ਟ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਰਵਉੱਚ ਰਾਜਨੀਤਕ ਅਸਥਾਨ ਹੈ ਜਿੱਥੋਂ ਸਿੱਖ ਕੌਮ ਦੇ ਫੈਸਲੇ ਲਏ ਜਾਂਦੇ ਹਨ ।
ਚੰਡੀਗੜ੍ਹ (10 ਮਾਰਚ 2011): ਹਰਿਆਣਾ ਦੇ ਜਿਲਾ ਰਿਵਾੜੀ ਵਿਚ ਸਥਿਤ ਪਿੰਡ ਹੋਂਦ-ਚਿੱਲੜ, ਜੋ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਸਮੇਂ ਵਾਪਰੇ ਹੋਂਦ ਕਤਲੇਆਮ ਵਿਚ ਤਬਾਹ ਕਰ ਦਿਤਾ ਗਿਆ ਸੀ, ਦੀਆਂ ਖੰਡਰ ਬਣ ਚੁੱਕੀਆਂ ਇਮਾਰਤਾਂ ਦੀ ਸਾਂਭ ਸੰਭਾਲ ਕਰਨ ਲਈ ਸਿਖਸ ਫਾਰ ਜਸਟਿਸ ਨੇ ਸੰਯੁਕਤ ਰਾਸ਼ਟਰ ਦੀ ਸੰਸਥਾ ਯੂਨੈਸਕੋ ਤੱਕ ਪਹੁੱਚ ਕੀਤੀ ਹੈ। ਯੂਨੈਸਕੋ ਵੱਲੋਂ ਦੁਨੀਆਂ ਦੀਆਂ ਇਤਿਹਾਸਕ ਤੇ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ...