ਭਾਜਪਾ, ਸ਼ਿਵ ਸੈਨਾ ਅਤੇ ਕਾਂਗਰਸ ਵੱਲੋਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ , ਭਾਈ ਕੇਹਰ ਸਿੰਘ ਦੀਆਂ ਸ਼ਹਾਦਤਾਂ ‘ਤੇ ਅਧਾਰਤਿ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਮੰਗ ਕਰਨ ‘ਤੇ ਅੱਜ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵੱਲੋਂ ਪੰਜਾਬੀ ਫ਼ਿਲਮ 'ਕੌਮ ਦੇ ਹੀਰੇ' 'ਤੇ ਰੋਕ ਲਗਾ ਦਿੱਤੇ ਜਾਣ 'ਤੇ ਦਲ ਖ਼ਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ), ਯੂਨਾਈਟਿਡ ਸਿੱਖ ਮੂਵਮੈਂਟ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ, ਸਿੱਖ ਯੂਥ ਫੈਡਰੇਸ਼ਨ (ਭਿੰਡਰਾਂ ਵਾਲਾ) ਆਦਿ ਸਿੱਖ ਜਥੇਬੰਦੀਆਂ ਵੱਲੋਂ ਕੇਂਦਰ ਦੇ ਉਕਤ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।
ਆਮ ਆਦਮੀ ਪਾਰਟੀ ਵੱਲੋਂ ਹਲਕਾ ਤਲਵੰਡੀ ਸਾਬੋ ਤੋਂ ਜ਼ਿਮਨੀ ਚੋਣ ਲੜ ਰਹੀ ਸਿੱਖੀ ਨੂੰ ਸਮਰਪਿਤ ਪਰਿਵਾਰ ਦੀ ਲੜਕੀ ਬੀਬੀ ਪ੍ਰੋ. ਬਲਜਿੰਦਰ ਕੌਰ ਨੂੰ ਅੱਜ ਯੂਨਾਈਟਿਡ ਸਿੱਖ ਮੂਵਮੈਂਟ ਨੇ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ ਤਾਂ ਜੋ ਪੰਜਾਬ ਵਿੱਚੋਂ ਬਾਦਲ ਦਲ ਅਤੇ ਕਾਂਗਰਸ ਦੇ ਖ਼ਿਲਾਫ਼ ਤੀਜੀ ਧਿਰ ‘ਆਪ’ ਖੜ੍ਹੀ ਕੀਤੀ ਜਾ ਸਕੇ।
ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਉਸ ਵੇਲੇ ਧੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਤਹਿਤ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਹਮਲੇ ਸਮੇਂ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਵਿੱਚ ਯੂਨਾਈਟਿਡ ਸਿੱਖ ਮੂਵਮੈਂਟ ਵੱਲੋਂ ਪੰਥਕ ਧਿਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਹ ਹੁਣ ਧਰਮ ਯੁੱਧ ਮੋਰਚੇ ਦੀਆਂ ਸਾਰੀਆਂ ਮੰਗਾਂ ਦੀ ਪੂਰਤੀ ਕਰੇ ਕਿਉਂਕਿ ਹੁਣ ਕੇਂਦਰ ਸਰਕਾਰ ਵਿੱਚ ਅਕਾਲੀ ਦਲ ਸਹਿਯੋਗੀ ਹੈ। ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਇਹ ਮੰਗਾਂ ਪੂਰੀਆਂ ਕਰਾਉਣੀਆਂ ਚਾਹੀਦੀਆਂ ਹਨ।