ਅੰਮ੍ਰਿਤਸਰ ਦੇ ਹਿੰਦੂ ਸੰਘਰਸ਼ ਸੈਨਾ ਦੇ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ 'ਚ ਲੋੜੀਂਦੇ ਗੈਂਗਸਟਰ ਸਰਾਟ ਮਿੰਟੂ ਉਰਫ ਸਰਾਜ ਸੰਧੂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਅੰਮ੍ਰਿਤਸਰ ਪੁਲਿਸ ਵਲੋਂ ਮੁਹਾਲੀ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ।
ਪੰਜਾਬ ਪੁਲਿਸ ਮੁਖੀ ਮੁਤਾਬਕ ਪੰਜਾਬ 'ਚ ਬੀਤੇ ਸਮੇਂ ਦੌਰਾਨ ਹੋਏ ਕਤਲਾਂ 'ਚ "ਵਿਦੇਸ਼ੀ ਤਾਕਤਾਂ" ਦਾ ਹੱਥ ਹੈ। ਨਾਲ ਹੀ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ 'ਚ ਹੋਏ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ਲਈ ਕੇਵਲ ਗੈਂਗਸਟਰ ਹੀ ਜ਼ਿੰਮੇਵਾਰ ਹਨ ਜਿਨ੍ਹਾਂ ਦੀ ਪਹਿਚਾਣ ਕਰ ਲਈ ਗਈ ਹੈ।
ਬੀਤੇ ਦਿਨੀਂ ਕਤਲ ਕੀਤੇ ਹਿੰਦੂ ਆਗੂ ਵਿਪਨ ਸ਼ਰਮਾ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਦੀ ਮਾਇਕ ਮਦਦ ਅਤੇ ਉਸ ਦੇ ਬੇਟੇ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਉਹ ਕੱਲ੍ਹ (5 ਨਵੰਬਰ, 2017) ਵਿਪਨ ਸ਼ਰਮਾ ਦੇ ਪਰਿਵਾਰ ਨਾਲ "ਹਮਦਰਦੀ ਤੇ ਦੁੱਖ" ਦਾ ਪ੍ਰਗਟਾਵਾ ਕਰਨ ਲਈ ਪੁੱਜੇ ਸਨ।
30 ਅਕਤੂਬਰ, 2017 ਨੂੰ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ ਦੀ 'ਅਸਲ ਕਹਾਣੀ' ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੀ ਵਿਪਿਨ ਸ਼ਰਮਾ ਦੇ ਘਰ ਪਾਈ ਫੇਰੀ ਤੋਂ ਬਾਅਦ ਵੀ ਬੁਝਾਰਤ ਹੀ ਬਣੀ ਰਹੀ।
ਹਿੰਦੂ ਸੰਘਰਸ਼ ਸੈਨਾ ਨਾਮੀ ਇੱਕ ਹਿੰਦੂ ਜਥੇਬੰਦੀ ਦੇ ਸਥਾਨਕ ਪ੍ਰਧਾਨ ਵਿਪਨ ਸ਼ਰਮਾ ਨੂੰ ਸਿੱਖ ਸਰੂਪ ਵਾਲੇ ਚਾਰ ਨੌਜੁਆਨਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ।