ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਇੱਕ ਵਿਚਾਰ ਚਰਚਾ ਕਰਵਾਈ ਗਈ।
ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਇੱਕ ਵਿਚਾਰ ਚਰਚਾ ਕਰਵਾਈ ਗਈ।
ਲੋਕ ਇਨਸਾਫ ਪਾਰਟੀ ਦੇ ਲੁਧਿਆਣਾ (ਹਲਕਾ ਆਤਮ ਨਗਰ) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀਰਵਾਰ ਨੂੰ ਕਿਹਾ ਕਿ ਵਿਵਾਦਤ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਅਤੇ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਖਿਲਾਫ ਪੰਜਾਬ ਦੇ ਸਾਰੇ ਸਿਆਸੀ ਦਲਾਂ ਨੂੰ ਏਕਤਾ ਦਾ ਸਬੂਤ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਕਿ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ।
ਕੇਂਦਰੀ ਸਰਕਾਰ ਨੇ ਭਾਵੇਂ ਪੰਜਾਬ ਤੋਂ ਇਸ ਦਾ ਦਰਿਆਈ ਪਾਣੀ ਵੱਡੀ ਮਾਤਰਾ ਵਿਚ ਖੋਹ ਲਿਆ ਹੈ ਫਿਰ ਵੀ ਪੰਜਾਬ ਦੇ ਮਿਹਨਤੀ ਕਿਸਾਨ ਨੇ ਕੇਂਦਰ ਦੇ ਅਨਾਜ ਭੰਡਾਰਾਂ ਨੂੰ ਭਰ ਦਿੱਤਾ ਹੈ ਅਤੇ ਹੁਣ ਇਹ ਅਨਾਜ ਭਾਰਤ ਤੋਂ ਸਾਂਭਿਆ ਨਹੀਂ ਜਾ ਰਿਹਾ, ਭਾਵੇਂ ਕਿ ਪੰਜਾਬ ਪਾਸ ਖੇਤੀ ਅਧੀਨ ਕੁਲ ਰਕਬੇ ਵਿਚੋਂ 27 ਫ਼ੀਸਦੀ ਨੂੰ ਹੀ ਨਹਿਰੀ ਪਾਣੀ ਉਪਲਬੱਧ ਹੈ। ਬਾਕੀ 73 ਫ਼ੀਸਦੀ ਖੇਤਰ ਟਿਊਬਵੈੱਲ ਸਿੰਚਾਈ 'ਤੇ ਨਿਰਭਰ ਹੈ।
ਅਕਾਲੀ ਦਲ ਵਲੋਂ ਹੋਲੇ ਮਹੱਲੇ 'ਤੇ ਪ੍ਰਕਾਸ਼ ਸਿੰਘ ਬਾਦਲ ਨੂੰ 'ਪੰਜਾਬ ਦੇ ਰਾਖੇ' ਅਤੇ ਸੁਖਬੀਰ ਸਿੰਘ ਬਾਦਲ ਨੂੰ 'ਪਾਣੀਆਂ ਦੇ ਰਾਖੇ' ਦਾ ਮਾਣ ਦੇਣ ਦੇ ਫੈਸਲੇ ਉਤੇ ਤਿੱਖੀ ਟਿਪਣੀ ਕਰਦਿਆ ਦਲ ਖਾਲਸਾ ਨੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਪਾਣੀਆਂ ਦੇ ਮੁੱਦੇ ਉਤੇ ਉਹਨਾਂ ਦੀ ਪੁਹੰਚ ਦੋਗਲੀ, ਸਮਝੌਤਾਵਾਦੀ ਅਤੇ ਨਾ-ਲਾਇਕੀ ਵਾਲੀ ਰਹੀ ਹੈ।
ਆਮ ਆਦਮੀ ਪਾਰਟੀ(ਆਪ) ਦੇ ਸੀਨੀਅਰ ਆਗੂ ਸੀਡੀ ਸਿੰਘ ਕੰਬੋਜ ਨੇ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਤਲੁਜ ਯਮਨਾ ਲਿੰਕ (ਐਸਵਾਈਐਲ) ਉਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੈਂਡ ਸਪਸ਼ਟ ਕਰਨ ਦੀ ਮੰਗ ਕੀਤੀ ਹੈ।
ਦਰਿਆਈ ਪਾਣੀਆਂ ਦੇ ਅਤਿ ਨਾਜ਼ੁਕ ਮਾਮਲੇ ਉੱਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਇਤਿਹਾਸਕ ਗ਼ਲਤੀਆਂ ਦਾ ਧੋਣਾ ਧੋਣ ਦੀ ਕੋਸ਼ਿਸ਼ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਤਲੁਜ-ਯਮਨਾ ਲਿੰਕ ਨਹਿਰ ਲਈ ਗ੍ਰਹਿਣ ਕੀਤੀ ਗਈ ਜ਼ਮੀਨ ਡੀਨੋਟੀਫਾਈ ਕਰਕੇ ਮਾਲਕਾਂ ਨੂੰ ਵਾਪਸ ਦੇਣ ਦੇ ਕੀਤੇ ਗਏ ਐਲਾਨ ਨਾਲ ਪਾਣੀਆਂ ਦੀ ਵੰਡ ਦੇ ਮਾਮਲੇ ਉੱਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦਰਮਿਆਨ ਚੱਲ ਰਹੀ ਖਿੱਚੋਤਾਣ ਹੋਰ ਵੀ ਵਧ ਗਈ ਹੈ।
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦਰ ਕੇਜ਼ਰੀਵਾਲ ਵੱਲੋਂ ਪੰਜਾਬ ਪ੍ਰਤੀ ਵਿਖਾਈ ਜਾ ਰਹੀ ਹਮਦਰਦੀ ‘ਤੇ ਸਵਾਲ ਖੜਾ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ 'ਤੇ ਆਪਣਾ ਸਟੈਂਡ ਸਪਸ਼ਟ ਕਰਨ ਕਿ ਪੰਜਾਬ ਦੇ ਪਾਣੀਆਂ 'ਚੋਂ ਹਰਿਆਣਾ ਨੂੰ ਪਾਣੀ ਜਾਣਾ ਚਾਹੀਦਾ ਹੈ ਜਾਂ ਨਹੀਂ ।
ਪੰਜਾਬ ਦੇ ਪਾਣੀਆਂ ਦੇ ਚੱਲ ਰਹੇ ਵਿਵਾਦ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ।ਹਰਿਆਣਾ ਵੱਲੋਂ ਪੰਜਾਬ ਤੋਂ ਪਾਣੀ ਲੈਣ ਲਈ ਚੱਲ ਰਹੇ ਮਾਮਲੇ ਸਬੰਧੀ ਪਿਛਲੇ ਹਫ਼ਤੇ ਹਰਿਅਾਣਾ ਦੇ ਸਹਾਇਕ ਐਡਵੋਕਟ ਜਨਰਲ ਅਨਿਲ ਗਰੋਵਰ ਨੇ ਛੇਤੀ ਸੁਣਵਾਈ ਦੀ ਅਪੀਲ ਕੀਤੀ ਸੀ, ਜਿਸ ੳੱਤੇ ਚੀਫ ਜਸਟਿਸ ਟੀਐਸ ਠਾਕੁਰ ਨੇ ਇਸ ਵਾਸਤੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਕਾਇਮ ਕਰ ਦਿੱਤਾ ਸੀ।
ਪੰਜਾਬ ਦੇ ਪਾਣੀਆਂ 'ਤੇ ਇੱਕ ਵਾਰ ਫਿਰ ਹੱਕ ਜਤਾਉਂਦੇ ਹੋਏ ਹਰਿਅਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟਰ ਨੇ ਕਿਹਾ ਕਿ ਰਿਵਾੜੀ-ਮਹੇਂਦਗੜ੍ਹ ਸਮੇਤ ਪੂਰੇ ਦੱਖਣ ਹਰਿਆਣਾ ਨੂੰ ਐਸ.ਵਾਈ.ਐਲ. ਦੇ ਪਾਣੀ ਨਾਲ-ਨਾਲ ਹਾਂਸੀ ਬੁਟਾਨਾ ਨਹਿਰ ਦਾ ਪਾਣੀ ਵੀ ਮਿਲੇਗਾ।
Next Page »