ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਝੰਡੇ ਹੇਠ ਸ਼ੁਕਰਵਾਰ ਨੂੰ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਨੂੰ ਟਰਾਲੀਆਂ ਵਿੱਚ ਭਰ ਕੇ ਐਸਡੀਐਮ ਅਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਛੱਡਿਆ ਗਿਆ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਰਾਸ਼ਟਰੀ ਕੋਆਰਡੀਨੇਟਰ ਅਜਮੇਰ ਸਿੰਘ ਲੱਖੋਵਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਿਸਾਨਾਂ ਵੱਲੋਂ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਨੂੰ ਇਨ੍ਹਾਂ ਦਫਤਰਾਂ ਅੱਗੇ ਛੱਡਣ ਉਪਰੰਤ ਡਿਪਟੀ ਕਮਿਸ਼ਨਰਾਂ ਤੇ ਐਸ.ਡੀ.ਐਮ. ਰਾਹੀਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਰਾਜ ਵਿੱਚ ਅਵਾਰਾ ਪਸ਼ੂਆਂ-ਕੁੱਤਿਆਂ/ਸਾਨਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਕਾਰਨ ਕਿਸਾਨਾਂ ਦਾ ਬਹੁਤ ਮਾਲੀ ਤੇ ਜਾਨੀ ਨੁਕਸਾਨ ਹੋ ਰਿਹਾ ਹੈ।