ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਨੇ ਸਿੱਖ ਸਿਆਸਤ ਨੂੰ ਇਹ ਜਾਣਕਾਰੀ ਭੇਜੀ ਹੈ ਕਿ ਜਥੇਬੰਦੀ ਦੇ ਅਮਰੀਕਾ ਅਤੇ ਕਨੇਡਾ ਦੇ ਨੁਮਾਇੰਦਿਆਂ ਦੀ ਇਕ ਦੋ ਦਿਨਾਂ ਦੀ ਇਕੱਤਰਤਾ ਨਿਊਯਾਰਕ ਦੇ ਹੈਮਿਲਟਨ ਹੋਟਲ ਵਿੱਚ ਮੀਟਿੰਗ ਹੋਈ। ਪ੍ਰਬੰਧਕਾਂ ਮੁਤਾਬਿਕ ਇਸ ਇਕੱਤਰਤਾ ਵਿਚ ਸਿੱਖਾਂ ਨੂੰ ਵਿਸ਼ਵ ਪੱਧਰ ’ਤੇ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਪੀ.ਟੀ.ਸੀ. ਚੈਨਲ ਵਲੋਂ ਗੁਰਬਾਣੀ ਪ੍ਰਸਾਰਣ ਉੱਤੇ ਆਪਣੀ ਅਜਾਰੇਦਾਰੀ ਦਾ ਦਾਅਵਾ ਕਰਨ ਵੱਲ ਧਿਆਨ ਦਿੰਦਿਆਂ ਵਰਲਡ ਸਿੱਖ ਪਾਰਲੀਮੈਂਟ ਨੇ ਇਕ ਲਿਖਤੀ ਬਿਆਨ ਜਾਰੀ ਕੀਤਾ
ਐੱਨ.ਵਾਈ. ਯੂ.ਐੱਸ.ਏ. 10 ਦਸੰਬਰ ਮਨੁੱਖੀ ਅਧਿਕਾਰਾਂ ਦੀ ਇਕ ਮਹੱਤਵਪੂਰਣ ਤਾਰੀਖ ਹੈ ਕਿਉਂਕਿ ਇਸ ਦਿਨ ਤੋਂ 70 ਸਾਲ ਪਹਿਲਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਪੈਰਿਸ ਵਿਚ ਮੀਟਿੰਗ ਹੋਈ ਸੀ ਅਤੇ ਮਨੁੱਖੀ ਅਧਿਕਾਰਾਂ ਦਾ ਵਿਸ਼ਵਵਿਆਪੀ ਐਲਾਨਨਾਮਾ ਅਪਣਾਇਆ ਗਿਆ ਸੀ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਨਮਾਨ ਵਿੱਚ ਮੈਸਾਚਿਊਸਿਸ ਅਸੈਂਬਲੀ ਨੇ 12 ਨਵੰਬਰ, 2019 ਨੂੰ “ਆਲਮੀ ਬਰਾਰਤਾ ਦਿਨ” ਬਾਰੇ ਇੱਕ ਬਿੱਲ ਪੇਸ਼ ਕੀਤਾ।
ਇਸ ਸਾਲ ਨਵੰਬਰ 2019 ਦੇ ਮਹੀਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਵਰਲਡ ਸਿੱਖ ਪਾਰਲੀਮੈਂਟ ਇਸ ਮੌਕੇ ਸਿੱਖ ਭਾਈਚਾਰੇ ਨੂੰ ਅਤੇ ਵਿਸ਼ਵ ਭਾਈਚਾਰੇ ਨੂੰ ਵਧਾਈ ਦਿੰਦੀ ਹੈ। ਵਰਲਡ ਸਿੱਖ ਪਾਰਲੀਮੈਂਟ ਵਿਦੇਸ਼ਾਂ ਵਿਚਲੇ ਸਿੱਖਾਂ ਨੂੰ ਆਪਣੇ ਗੁਆਂਢੀਆਂ ਨੂੰ ਸਥਾਨਕ ਗੁਰਦੁਆਰਿਆਂ ਵਿਚ ਬੁਲਾਉਣ ਲਈ ਉਤਸ਼ਾਹਿਤ ਕਰਦੀ ਹੈ ਤਾਂ ਕਿ ਉਨ੍ਹਾਂ ਨੂੰ ਸਿੱਖ ਧਰਮ ਦੀਆਂ ਪਰੰਪਰਾਵਾਂ ਬਾਰੇ ਦੱਸਿਆ ਜਾ ਸਕੇ ਕਿ ਕਿਸ ਤਰ੍ਹਾਂ ਇਸ ਧਰਮ ਵਿਚ ਸਾਰਿਆਂ ਲਈ ਪਿਆਰ, ਦਿਆਲਤਾ ਅਤੇ ਨਿਆਂ ਦਾ ਸੰਦੇਸ਼ ਦਿੱਤਾ ਗਿਆ ਹੈ।
11 ਅਗਸਤ: ਵਰਲਡ ਸਿੱਖ ਪਾਰਲੀਮੈਂਟ ਭਾਰਤ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਜਮਹੂਰੀ ਕਾਨੂੰਨੀ ਅਧਿਕਾਰਾਂ ਨੂੰ ਛਿੱਕੇ ਟੰਗ ਕੇ ਕਸ਼ਮੀਰ ਨੂੰ ਵੰਡਣ ਅਤੇ ਭਾਰਤ ਨਾਲ ਰਲਾਉਣ ...
ਇੰਗਲੈਂਡ, ਜਰਮਨੀ, ਫਰਾਂਸ, ਇਟਲੀ ਅਤੇ ਹੋਰ ਯੂਰਪੀਅਨ ਦੇਸ਼ਾਂ ਤੋਂ ਪਹੁੰਚੇ ਵਰਲਡ ਸਿੱਖ ਪਾਰਲੀਮੈਂਟ ਦੇ ਨੁੰਮਾਇੰਦਿਆਂ ਨੇ ਭਾਰਤ ਦੇ ਅਦਾਲਤੀ ਢਾਂਚੇ ਦੇ ਭਗਵਾਂਕਰਨ ਹੋ ਜਾਣ ਖਿਲਾਫ ਅਵਾਜ਼ ਉਠਾਉਂਦਿਆਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਜਾਣੂੰ ਕਰਵਾਇਆ ਕਿ ਕਿਸ ਤਰ੍ਹਾਂ ਘਟਗਿਣਤੀਆਂ ਨੂੰ ਅਦਾਲਤਾਂ ਵਿੱਚ ਬੇਇਨਸਾਫੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਤਾਜ਼ਾ ਉਦਾਹਰਨ ਪੰਜਾਬ ਅੰਦਰ ਤਿੰਨ ਨੌਜਵਾਨਾਂ ਨੂੰ ਅਦਾਲਤ ਵੱਲੋਂ ਲਿਟਰੇਚਰ ਰੱਖਣ ਕਰਕੇ ਦਿੱਤੀ ਉਮਰ ਕੈਦ ਦੀ ਸਜ਼ਾ ਹੈ ।
ਲੰਡਨ: ‘ਵਰਲਡ ਸਿੱਖ ਪਾਰਲੀਮੈਂਟ’ ਨਾਮੀ ਸਿੱਖ ਜਥੇਬੰਦੀ ਵਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ‘ਭਾਰਤ ਸਰਕਾਰ ਦੇ ਕੱਟੜ ਹਿੰਦੂਤਵੀ ਵਤੀਰੇ ਨੇ ਭਾਰਤ ...
ਜਰਮਨ ਦੀਆ ਸੰਗਤਾਂ ਨੂੰ ਵਰਲਡ ਸਿੱਖ ਪਾਰਲੀਮੈਂਟ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਅਤੇ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਸਿੱਖ ਕਾਰਕੁੰਨਾਂ ਵਲੋਂ ਰੱਖੀ ਗਈ ਜਰਮਨ ਬੈਠਕ ਰੱਖੀ ਗਈ ।
ਸਾਡਾ ਪੂਰਾ ਯਕੀਨ ਹੈ ਕਿ ਕਮੇਟੀ ਦੇ ਮੈਂਬਰ ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਮਾਸਟਰ ਸੰਤੋਖ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਸ੍ਰ: ਜਸਪਾਲ ਸਿੰਘ ਹੇਰਾਂ ਵਰਗੇ ਸੂਝਵਾਨ ਗੁਰਸਿੱਖ ਕੌਮ ਨੂੰ ਇਸ ਬਿਖੜੇ ਸਮੇਂ ਵਿੱਚੋਂ ਬਾਹਰ ਕੱਢਣ ਵਿੱਚ ਸਹਾਈ ਹੋਣਗੇ ਅਤੇ ਅਲੱਗ ਅਲੱਗ ਪੰਥਕ ਜੱਥੇਬੰਦੀਆਂ ਨੂੰ ਇੱਕ ਲੜੀ ਵਿੱਚ ਪਰੋ ਕੇ ਕੌਮ ਨੂੰ ਭਵਿੱਖਤ ਸੰਘਰਸ਼ ਲਈ ਸਹੀ ਦਿਸ਼ਾ ਨਿਰਦੇਸ਼ ਦੇਣਗੇ ।
« Previous Page — Next Page »