ਕੇਂਦਰ ਸਰਕਾਰ ਨੇ ਕਸ਼ਮੀਰ ਦੀ ਅਜ਼ਾਦੀ ਪੱਖੀ ਜਥੇਬੰਦੀ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੰ.ਕ.ਲਿ.ਫ.) ’ਤੇ ਸ਼ੁੱਕਰਵਾਰ ਨੂੰ ਪਾਬੰਦੀ ਲਾ ਦਿੱਤੀ ਹੈ। ਸਰਕਾਰ ਨੇ ਯਾਸੀਨ ਮਲਿਕ ਦੀ ਅਗਵਾਈ ਵਾਲੀ ਇਸ ਜਥੇਬੰਦੀ ਉੱਤੇ ਕਸ਼ਮੀਰ ਵਾਦੀ ’ਚ ਵੱਖਵਾਦ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਤਹਿਤ ਪਾਬੰਦੀ ਲਾਈ ਗਈ ਹੈ।
ਪਾਕਿਸਤਾਨ ਵਲੋਂ ਆਪਣੇ ਕਬਜ਼ੇ ਵਾਲੇ ਕਸ਼ਮੀਰ ਖੇਤਰ ਵਿਚੋਂ ਗਿਲਗਿਤ-ਬਾਲਟਿਸਤਾਨ ਨੂੰ ਆਪਣਾ ਪੰਜਵਾਂ ਸੂਬਾ ਐਲਾਨਣ ਤੋਂ ਬਾਅਦ ਕਸ਼ਮੀਰ ਦੇ ਅਜ਼ਾਦੀ ਪਸੰਦ ਹੁਰੀਅਤ ਆਗੂਆਂ ਨੇ ਇਸਦਾ ਵਿਰੋਧ ਕੀਤਾ ਹੈ। ਇਕ ਸਾਂਝੇ ਬਿਆਨ 'ਚ ਸਈਦ ਅਲੀ ਸ਼ਾਹ ਗਿਲਾਨੀ, ਮੀਰਵਾਈਜ਼ ਉਮਰ ਫਾਰੂਕ, ਮੁਹੰਮਦ ਯਾਸੀਨ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਨੂੰ ਇਹ ਫੈਸਲਾ ਮਨਜ਼ੂਰ ਨਹੀਂ, ਕਸ਼ਮੀਰ, ਲੱਦਾਖ, ਜੰਮੂ, ਅਜ਼ਾਦ ਕਸ਼ਮੀਰ, ਗਿਲਗਿਤ-ਬਾਲਟਿਸਤਾਨ ਇਕ ਇਕਾਈ ਹੈ। ਆਗੂਆਂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਰਾਜਨੀਤਕ ਭਵਿੱਖ ਬਾਰੇ ਹਾਲੇ ਫੈਸਲਾ ਹੋਣਾ ਬਾਕੀ ਹੈ।
ਕੱਲ ਭਾਰਤ ਦੀ ਸੰਸਦ ਦੇ ਮੈਂਬਰਾਂ ਦਾ 'ਆਲ ਪਾਰਟੀ ਡੈਲੀਗੇਸ਼ਨ' ਕਸ਼ਮੀਰ ਵਿੱਚ "ਸ਼ਾਂਤੀ ਕਾਇਮ" ਕਰਨ ਦੇ ਮਕਸਦ ਨਾਲ ਵੱਖ-ਵੱਖ ਕਸ਼ਮੀਰੀ ਆਗੂਆਂ ਤੇ ਧਿਰਾਂ ਨਾਲ ਗੱਲਬਾਤ ਕਰਨ ਲਈ ਗਿਆ ਸੀ। ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਇਸ ਵਫਦ ਦੇ ਕਿਸੇ ਵੀ ਮੈਂਬਰ ਨਾਲ ਗੱਲਬਾਤ ਕਰਨੋ ਇਨਕਾਰ ਕਰ ਦਿੱਤਾ। ਸਾਰੇ ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਭਾਰਤੀ ਆਗੂਆਂ ਲਈ ਆਪਣੇ ਦਰਵਾਜ਼ੇ ਬੰਦ ਰੱਖੇ। ਇਹ ਵਫਦ ਉਹਨਾਂ ਲੋਕਾਂ ਨੂੰ ਮਿੱਲਦਾ ਰਿਹਾ, ਜੋ ਪਹਿਲਾਂ ਹੀ ਭਾਰਤ ਸਰਕਾਰ ਦੇ ਨਾਲ ਹਨ ਅਤੇ ਚੱਲ ਰਹੇ ਸੰਘਰਸ਼ ਵਿੱਚ ਕੋਈ ਅਹਿਮੀਅਤ ਨਹੀਂ ਰੱਖਦੇ।
ਸ਼ਹਿਰ ਪੰਪੋਰ ਅਤੇ ਕੁਪਵਾੜਾ ਸਮੇਤ ਕਸ਼ਮੀਰ ਘਾਟੀ ਦੇ ਕੁਝ ਹਿੱਸਿਆਂ ਵਿੱਚ ਕਰਫਿਊ ਜਾਰੀ ਹੈ ਜਦੋਂ ਕਿ ਵਾਦੀ ਦੇ ਬਾਕੀ ਹਿੱਸਿਆਂ ਵਿੱਚ ਲੋਕਾਂ ਦੇ ਘੁੰਮਣ ਫਿਰਨ ’ਤੇ ਰੋਕਾਂ ਲਗਾ ਦਿੱਤੀਆਂ ਹਨ। ਪੁਲਿਸ ਦੀ ਫਾਇਰਿੰਗ ਨਾਲ ਹੋਈਆਂ ਮੌਤਾਂ ਦੀ ਗਿਣਤੀ 35 ਹੋ ਗਈ ਹੈ। ਪੁਲਿਸ ਅਧਿਕਾਰੀਆਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੇ ਮੁਕਾਬਲੇ ਵਿੱਚ ਮਾਰੇ ਜਾਣ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਹੋਏ ਟਕਰਾਅ ’ਚ ਸੱਤ ਹੋਰ ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।
ਹੁਰੀਅਤ ਆਗੂ ਸਈਦ ਅਲੀ ਸ਼ਾਹ ਗਿਲਾਨੀ ਨੂੰ ਮਿਲਣ ਜਾ ਰਹੇ ਜੇਕੇਐਲਐਫ ਚੇਅਰਮੈਨ ਮੁਹੰਮਦ ਯਾਸੀਨ ਮਲਿਕ ਨੂੰ ਪੁਲੀਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ। ਜੇਕੇਐਲਐਫ ਦੇ ਬੁਲਾਰੇ ਨੇ ਦੱਸਿਆ ਕਿ ਮਲਿਕ ਨੂੰ ਬਟਮਾਲੂ ਬੱਸ ਸਟੈਂਡ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਗਿਲਾਨੀ ਨੂੰ ਹੈਦਰਪੁਰਾ ਰਿਹਾਇਸ਼ ’ਤੇ ਮਿਲਣ ਜਾ ਰਹੇ ਸੀ। ਮਲਿਕ ਨੂੰ ਪਹਿਲਾਂ ਕੋਠੀਬਾਗ਼ ਪੁਲੀਸ ਸਟੇਸ਼ਨ ਲਿਆਂਦਾ ਗਿਆ ਤੇ ਫਿਰ ਕੇਂਦਰੀ ਜੇਲ੍ਹ ਸ੍ਰੀਨਗਰ ਭੇਜ ਦਿੱਤਾ ਗਿਆ।
ਅੱਜ ਇੱਥੇ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ. ਕੇ. ਐਲ. ਐਫ.) ਨੇ ਕਸ਼ਮੀਰੀ ਪੰਡਿਤਾਂ ਨੂੰ ਵਾਦੀ 'ਚ ਵੱਖਰੀਆਂ ਕਾਲੋਨੀਆਂ 'ਚ ਵਸਾਉਣ ਦੇ ਸਰਕਾਰ ਦੇ ਮਨਸੂਬੇ ਦੇ ਵਿਰੋਧ 'ਚ ਭਾਰੀ ਮਾਰਚ ਕੱਢਿਆ, ਜਿਸ ਨੂੰ ਪੁਲਿਸ ਨੇ ਅਸਫ਼ਲ ਬਣਾ ਕੇ ਯਾਸੀਨ ਮਲਿਕ ਸਮੇਤ ਕਈ ਫਰੰਟ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ।
ਕਸ਼ਮੀਰ ਦੀ ਅਜ਼ਾਦੀ ਲਈ ਹਥਿਆਰਬੰਦ ਲੜਾਈ ਲੜਨ ਤੋਂ ਬਾਅਦ ਕਸ਼ਮੀਰੀ ਸਿਆਸਤ ਵਿੱਚ ਅਹਿਮ ਸਥਾਨ ਰੱਖਣ ਵਾਲੇ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਚੇਅਰਮੈਨ ਯਾਸੀਨ ਮਲਿਕ ਨੇ ਅੱਜ ਸ਼ਹੀਦ ਬੁੰਗਾ ਦਰਜਲਾ ਬਾਗਾਤ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਕੈਂਪ ਦਾ ਦੌਰਾ ਕੀਤਾ।