ਪੰਜਾਬ ਵਿਚ ਪਾਰਟੀ ਦੇ ਐਲਾਨ ਦੇ ਪਹਿਲੇ ਹੀ ਦਿਨ ਸਵਰਾਜ ਪਾਰਟੀ ਵਿਵਾਦਾਂ ਵਿਚ ਘਿਰ ਗਈ ਹੈ। ਯੋਗੇਂਦਰ ਯਾਦਵ ਨੇ ਨਵੀਂ ਪਾਰਟੀ ਨਾਲ ਆਪਣਾ ਸਬੰਧ ਤੋੜ ਲਿਆ ਹੈ। ਅਸਲ ਵਿਚ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਯੋਗੇਂਦਰ ਯਾਦਵ ਦੀ ਸਵਰਾਜ ਲਹਿਰ ਨੇ ਐਤਵਾਰ ਨੂੰ ਪੰਜਾਬ ਵਿਚ ਇਕ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ।
ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਪੰਜਾਬ ਦੀ ਸਿਆਸੀ ਫਿਜ਼ਾ ਇਸ ਵਾਰ ਪਹਿਲਾਂ ਨਾਲੋਂ ਕਾਫੀ ਵੱਖਰੀ ਕਿਸਮ ਦੀ ਹੋਵੇਗੀ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਉਭਾਰ ਜਿੱਥੇ ਪੰਜਾਬ ਦੀਆਂ ਮੁੱਖ ਰਵਾਇਤੀ ਪਾਰਟੀਆਂ ਬਾਦਲ ਦਲ ਅਤੇ ਕਾਂਗਰਸ ਲਈ ਜਿੱਥੇ ਇੱਕ ਵੱਡੀ ਚੁਣੌਤੀ ਬਣ ਕੇ ਸਾਹਮਣੇ ਆਇਆ ਹੈ, ਉੱਥੇ ਆਮ ਆਦਮੀ ਪਾਰਟੀ ਦਾ ਬਾਗੀ ਧੜਾ ਵੀ ਇਨਾਂ ਆਉਣ ਵਾਲੀਆਂ ਚੋਣਾਂ ਵਿੱਚ ਕੁੱਦਣ ਦੀ ਵਿਉਂਤ ਬਣਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਯੋਗਿੰਦਰ ਯਾਦਵ ਅੱਜ ਪਾਰਟੀ 'ਚੋਂ ਮੁਅੱਤਲ ਪਟਿਆਲਾ ਤੋਂ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੂੰ ਮਿਲਣ ਉਨ੍ਹਾਂ ਦੇ ਘਰ ਆਏ। ਦੋਹਾਂ ਆਗੂਆਂ 'ਚ ਕਾਫ਼ੀ ਦੇਰ ਗੱਲਬਾਤ ਹੋਈ ।
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਯੋਗੇਂਦਰ ਯਾਦਵ ਨੂੰ ਉਨ੍ਹਾਂ ਦੇ ਸਵਰਾਜ ਅਭਿਆਨ ਦੇ 85 ਵਲੰਟੀਅਰਾਂ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ, ਜੋ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਮਾਮਲੇ 'ਚ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਉਪਰੰਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੈਲੀ ਕਰਨ ਦੀ ਯੋਜਨਾ ਬਣਾ ਰਹੇ ਸਨ।
ਆਮ ਆਦਮੀ ਪਾਰਟੀ ਤੋਂ ਵੱਖ ਹੋਏ ਆਗੂ ਯੋਗੇਂਦਰ ਯਾਦਵ ਦੀ ਅਗਵਾਈ ਵਾਲੇ ਧੜੇ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਭਾਰਤੀ ਉੱਪ ਮਹਾਦੀਪ ਵਿੱਚ ਜਨ ਅੰਦੋਲਨ ਸ਼ੁਰੂ ਕਰਨ ਦਾ ਤਹੱਈਆ ਕੀਤਾ ਹੈ।
ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਸਜ਼ਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਪਿੱਛਲੇ 109 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਅੱਜ ਮਿਲਣ ਲਈ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਯੋਗਿੰਦਰ ਯਾਦਵ ਸਾਥੀਆਂ ਸਮੇਤ ਪਹੁੰਚੇ।
ਆਮ ਆਦਮੀ ਪਾਰਟੀ ਦੇ ਚੋਟੀ ਦੀ ਲੀਡਰਸ਼ਿਪ ਵਿੱਚ ਪਿੱਛਲੇ ਸਮੇਂ ਤੋਂ ਚੱਲਦੇ ਘਮਸਾਨ ਤੋਂ ਬਾਅਦ ਅੱਜ ਪਾਰਟੀ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਣ ਵਾਲੇ ਮੁੱਖ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਅਧੀਨ ਨੇਤਾਵਾਂ ਯੋਗੇਂਦਰ ਯਾਦਵ, ਪ੍ਰਸ਼ਾਂਤ ਭੂਸ਼ਣ, ਆਨੰਦ ਕੁਮਾਰ ਅਤੇ ਅਜੀਤ ਝਾਅ ਨੂੰ ਪਾਰਟੀ 'ਚੋ ਬਾਹਰ ਕੱਢ ਦਿੱਤਾ ਗਿਆ ਹੈ। 'ਆਪ' ਦੀ ਰਾਸ਼ਟਰੀ ਅਨੁਸ਼ਾਸਨ ਕਮੇਟੀ ਦੀ ਛੇ ਘੰਟੇ ਤੱਕ ਚੱਲੀ ਮੀਟਿੰਗ ਦੇ ਬਾਅਦ ਇਨ੍ਹਾਂ ਬਾਗੀ ਨੇਤਾਵਾਂ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਗਿਆ।
ਉੱਘੀ ਸਮਾਜ ਸੇਵਕਾ ਅਤੇ ਨਰਮਦਾ ਬਚਾਓ ਅੰਦੋਲਨ ਦੀ ਅਗਵਾਈ ਕਰਨ ਵਾਲੀ ਮੇਧਾ ਪਾਟੇਕਰ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।ਪਾਰਟੀ ਦੇ ਮਚੇ ਅੰਦਰੂਨੀ ਘਸਮਾਨ ਤੋਂ ਬਾਅਦ ਪਾਰਟੀ ਦੀ ਕੌਮੀ ਕੌਾਸਲ 'ਚੋਂ ਕੱਢੇ ਗਏ ਨੇਤਾਵਾਂ ਦੇ ਪੱਖਾਂ 'ਚ ਉਤਰਦਿਆਂ ਸਮਾਜ-ਸੇਵੀ ਮੇਧਾ ਪਾਟੇਕਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ।
ਆਮ ਆਦਮੀ ਪਾਰਟੀ ਦੀ ਕਾਰਜ਼ਕਾਰਨੀ ਦੀ ਹੋਈ ਮੀਟਿੰਗ ਵਿੱਚ ਪਾਰਟੀ ਦੇ ਸੰਸਥਪਕ ਮੈਂਬਰਾਂ ਯੋਗੇਂਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਨੂੰ ਪਾਰਟੀ ਦੀ ਕਾਰਜ਼ਕਾਰਨੀ ਚੋਂ ਕੱਢ ਦਿੱਤਾ ਹੈ।ਇਨ੍ਹਾਂ ਦੋਵਾਂ ਨੇਤਾਵਾਂ ਤੋਂ ਇਲਾਵਾ ਪਹਿਲਾਂ ਦੋਵੇਂ ਧੜਿਆਂ 'ਚ ਸੂਤਰਧਾਰ ਦੀ ਭੂਮਿਕਾ ਨਿਭਾਅ ਰਹੇ ਪ੍ਰੋ: ਆਨੰਦ ਕੁਮਾਰ ਅਤੇ ਅਜਿਤ ਝਾਅ ਨੂੰ ਵੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ।
ਦਿੱਲੀ 'ਚ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕਰਵਾਉਣ ਕਰਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਦਾ ਅੰਦਰੂਨੀ ਕਲੇਸ਼ ਸਿਖਰ 'ਤੇ ਪਹੁੰਚ ਚੁੱਕਾ ਹੈ ਆਮ ਆਦਮੀ ਪਾਰਟੀ ਕੱਲ੍ਹ ਕਈ ਰਾਜਾਂ ਦੇ ਪ੍ਰਤੀਨਿਧਾਂ ਦੀ ਮੀਟਿੰਗ ਕਰੇਗੀ, ਜਿਸ ਵਿਚ ਪ੍ਰਸ਼ਾਂਤ ਭੂਸ਼ਣ ਅਤੇ ਯੋਗੇਂਦਰ ਯਾਦਵ ਦੇ ਭਵਿੱਖ ਦਾ ਫ਼ੈਸਲਾ ਹੋਣ ਦੀ ਉਮੀਦ ਹੈ।
Next Page »