March 3, 2019 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਵਲੋਂ ਜਥੇਦਾਰੀ ਤੋਂ ਦਿੱਤੇ ਗਏ ਅਸਤੀਫੇ ਦੀ ਤਸਵੀਰ
ਜਿਕਰਯੋਗ ਹੈ ਕਿ ਬੀਤੇ ਦਿਨੀਂ ਸਰਦਾਰ ਕਮਿੱਕਰ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਇਕਬਾਲ ਸਿੰਘ ਵਿਰੁੱਧ ਸ਼ਿਕਾਇਤ ਦਰਜ ਕੀਤੀ ਗਈ ਸੀ, ਜਿਸ ਮਗਰੋਂ ਸ਼੍ਰੌਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵਲੋਂ ਇਕਬਾਲ ਸਿੰਘ ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਈ ਗਈ ਸੀ।
Related Topics: Giani Harpreet Singh, Giani Iqbal Singh, Patna Sahib, Shiromani Gurdwara Parbandhak Committee (SGPC), Takhat Sri Patna Sahib Gurdwara commettee