ਚੰਡੀਗੜ੍ਹ/ਚੇਨਈ: ਬੁੱਧਵਾਰ (19 ਫਰਵਰੀ) ਨੂੰ ਤਾਮਿਲ ਨਾਡੂ ਵਿੱਚ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.), ਨਾਗਰਿਕਤਾ ਰਜਿਸਟਰ (ਨਾ.ਰਜਿ.) ਅਤੇ ਜਨਸੰਖਿਆ ਰਜਿਸਟਰ (ਜ.ਰਜਿ.) ਦੇ ਵਿਰੋਧ ਵਿੱਚ ਵੱਡੇ ਪੱਧਰ ਉੱਤੇ ਵਿਰੋਧ ਵਿਖਾਵੇ ਹੋਏ।
ਇਹ ਵਿਰੋਧ ਵਿਖਾਵੇ ਕਈ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਉੱਤੇ ਕੀਤੇ ਗਏ।
ਮਦਰਾਸ ਹਾਈ ਕੋਰਟ ਦੇ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਚੇਨਈ ਵਿੱਚ ਇੱਕ ਬਹੁਤ ਵੱਡਾ ਕਾਫਲਾ ਸੈਕਟਰੀਏਟ ਵੱਲ ਵਧਿਆ ਜਿਸ ਨੂੰ ਰੋਕਣ ਲਈ ਪੁਲਿਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ।
ਕਈ ਜਿਲ੍ਹਿਆਂ ਵਿੱਚ ਵਿਖਾਵਾਕਾਰੀਆਂ ਵੱਲੋਂ ਕਲੈਕਟਰ ਦਫਤਰਾਂ ਦਾ ਘਿਰਾਓ ਕੀਤਾ ਗਿਆ।
ਵਿਖਾਵਾਕਾਰੀ ਤਾਮਿਲਨਾਡੂ ਦੀ ਸਰਕਾਰ ਤੋਂ ਇਹ ਮੰਗ ਕਰ ਰਹੇ ਹਨ ਕਿ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਵਿਰੁੱਧ ਮਤਾ ਪਾਸ ਕੀਤਾ ਜਾਵੇ।