ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਗੁਰਦੁਆਰਾ ਭੱਠਾ ਸਾਹਿਬ, ਰੋਪੜ ਵਿਖੇ

ਸਿਆਸੀ ਖਬਰਾਂ

ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਕਬਜ਼ੇ ਦੇ ਮਸਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਨੂੰ ਚਿਤਾਵਨੀ

By ਸਿੱਖ ਸਿਆਸਤ ਬਿਊਰੋ

June 27, 2017

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ “ਕਬਜ਼ਿਆਂ” ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਕਮੇਟੀ ਸਖਤ ਕਦਮ ਚੁੱਕੇਗੀ। ਗੁਰਦੁਆਰਾ ਭੱਠਾ ਸਾਹਿਬ, ਰੋਪੜ ਵਿਖੇ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਕ੍ਰਿਪਾਲ ਸਿਘ ਬਡੂੰਗਰ ਨੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਸੁਪਰੀਮ ਕੋਰਟ ਦੇ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਕੀਤੇ ਫ਼ੈਸਲਿਆਂ ਦੇ ਬਾਵਜੂਦ ਗੁਰਦੁਆਰਿਆਂ ਦੀਆਂ ਜਾਇਦਾਦਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ।

ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤਾ ਜਾ ਚੁੱਕਿਆ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਵੀ ਚਿੱਠੀ ਰਾਹੀਂ ਸਥਿਤੀ ਸਪਸ਼ਟ ਕੀਤੀ ਜਾ ਚੁੱਕੀ ਹੈ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਬਡੂੰਗਰ ਨੇ ਦੱਸਿਆ ਕਿ ਮਤਾ ਪਾਸ ਕਰਦਿਆਂ ਆਖਰੀ ਵਾਰ ਸਰਕਾਰ ਨੂੰ ਇਹ ਕਬਜ਼ੇ ਛੁਡਾਉਣ ਲਈ ਕਿਹਾ ਗਿਆ ਹੈ, ਜੇ ਫਿਰ ਵੀ ਕਾਰਵਾਈ ਨਾ ਹੋਈ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗੀ।

ਸਬੰਧਤ ਖ਼ਬਰ: ਭਾਈ ਰੂਪਾ ਦੀ 161 ਏਕੜ ਜ਼ਮੀਨ ‘ਤੇ ਲੰਗਰ ਕਮੇਟੀ ਨੂੰ ਕਬਜ਼ਾ ਨਹੀਂ ਕਰਨ ਦਿਆਂਗੇ: ਪ੍ਰੋ. ਬਡੂੰਗਰ …

ਇਸ ਮੌਕੇ ਜੰਮੂ-ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਵੀ ਸੀਬੀਐਸਈ ਸਕੂਲਾਂ ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਏ ਜਾਣ ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਨੇ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦੇਣ ਦੀ ਨਿਖੇਧੀ ਕੀਤੀ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: