Site icon Sikh Siyasat News

ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ; ਭਾਈ ਹਵਾਰਾ ਤੇ ਸ਼ੇਰਾ ਵੀ ਸ਼ਾਮਲ ਹੋਏ

ਤਿਹਾੜ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਦਿ.ਸਿ.ਗੁ.ਪ੍ਰ.ਕ. ਵਲੋਂ ਤਿਹਾੜ ਜੇਲ੍ਹ ਦੇ ਪ੍ਰਬੰਧਕਾਂ ਦੀ ਨਾਲ ਤਾਲਮੇਲ ਕਰਕੇ ਇਹ ਸਾਮਗਮ ਕਰਵਾਇਆ ਗਿਆ ਜਿਸ ਵਿਚ ਕਮੇਟੀ ਵੱਲੋਂ ਭੇਜੇ ਗਏ ਕੀਰਤਨੀ ਜਥੇ ਨੇ ਤਿਹਾੜ ਜੇਲ੍ਹ ਵਿਚ ਜੁੜੀ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।

ਇਸ ਸਮਾਗਮ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਹਰਦੀਪ ਸਿੰਘ ਸ਼ੇਰਾ ਨੇ ਵੀ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਸਰਵਣ ਕੀਤਾ।

ਭਾਈ ਜਗਤਾਰ ਸਿੰਘ ਹਵਾਰਾ ਨੇ ਸਮੂਹ ਸੰਗਤ ਨੂੰ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਵੀ ਦਿੱਤੀ।

ਦਿ.ਸਿ.ਗੁ.ਪ੍ਰ.ਕ. ਦੇ ਡੀ.ਜੀ.ਐਮ. ਬਲਬੀਰ ਸਿੰਘ ਨੇ ਜੇਲ੍ਹ ਵਿਚ ਲੰਗਰ ਪਹੁੰਚਾਉਣ ਦੀ ਆਪਣੀ ਜ਼ਿੰਮੇਵਾਰੀ ਨਿਭਾਈ।

ਇਸ ਸਮਾਗਮ ਦੀਆਂ ਤਸਵੀਰਾਂ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਫੈਲ ਰਹੀਆਂ ਹਨ ਜਿਹਨਾਂ ਵਿਚ ਭਾਈ ਜਗਤਾਰ ਸਿੰਘ ਹਵਾਰਾ ਅਤੇ ਹਰਦੀਪ ਸਿੰਘ ਸ਼ੇਰਾ ਦੀਆਂ ਤਸਵੀਰਾਂ ਵੀ ਸ਼ਾਮਲ ਹਨ।

ਸਮਾਗਮ ਦਾ ਇਕ ਦ੍ਰਿਸ਼ (ਸਰੋਤ: ਬਿਜਲ ਸੱਥ)

ਸਮਾਗਮ ਦਾ ਇਕ ਹੋਰ ਦ੍ਰਿਸ਼ (ਸਰੋਤ: ਬਿਜਲ ਸੱਥ)

ਭਾਈ ਜਗਤਾਰ ਸਿੰਘ ਹਵਾਰਾ, ਭਾਈ ਹਰਦੀਪ ਸਿੰਘ ਸ਼ੇਰਾ ਅਤੇ ਹੋਰ ਗੁਰਬਾਣੀ ਕੀਰਤਨ ਸੁਣਦੇ ਹੋਏ

ਭਾਈ ਜਗਤਾਰ ਸਿੰਘ ਹਵਾਰਾ ਅਤੇ ਹੋਰ ਗੁਰਬਾਣੀ ਕੀਰਤਨ ਸੁਣਦੇ ਹੋਏ

ਭਾਈ ਜਗਤਾਰ ਸਿੰਘ ਹਵਾਰਾ, ਭਾਈ ਹਰਦੀਪ ਸਿੰਘ ਸ਼ੇਰਾ ਅਤੇ ਹੋਰ ਅਰਦਾਸ ਵਿਚ

ਭਾਈ ਜਗਤਾਰ ਸਿੰਘ ਹਵਾਰਾ, ਭਾਈ ਹਰਦੀਪ ਸਿੰਘ ਸ਼ੇਰਾ ਅਤੇ ਹੋਰ ਅਰਦਾਸ ਵਿਚ

ਭਾਈ ਜਗਤਾਰ ਸਿੰਘ ਹਵਾਰਾ ਨੂੰ ਸਿਰੋਪਾਓ ਭੇਟ ਕੀਤਾ ਗਿਆ

ਭਾਈ ਜਗਤਾਰ ਸਿੰਘ ਹਵਾਰਾ (ਖੱਬੇ) ਅਤੇ ਭਾਈ ਹਰਦੀਪ ਸਿੰਘ ਸ਼ੇਰਾ (ਸੱਜੇ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version