Site icon Sikh Siyasat News

ਘਵੱਦੀ ਬੇਅਦਬੀ ਮਾਮਲੇ ਵਿਚ ਦੋਸ਼ੀ ਔਰਤ ਦੇ ਕਤਲ ਕੇਸ ਵਿਚ ਦੋ ਹੋਰ ਸਿੰਘਾਂ ਦੀ ਜ਼ਮਾਨਤ ਮਨਜ਼ੂਰ

ਪ੍ਰਤੀਕਾਤਮਕ ਤਸਵੀਰ

ਲੁਧਿਆਣਾ: ਲੁਧਿਆਣਾ ਦੇ ਐਡੀਸ਼ਨਲ ਸੈਸ਼ਨਸ ਜੱਜ ਕਰਮਜੀਤ ਸਿੰਘ ਸੂਲਰ ਦੀ ਅਦਾਲਤ ਵਲੋਂ ਘਵੱਦੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਦੇ ਕਤਲ ਕੇਸ ਵਿਚ ਦੋ ਸਿੰਘਾਂ ਭਾਈ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿਹੋਵਾ (ਹਰਿਆਣਾ) ਅਤੇ ਭਾਈ ਦਰਸ਼ਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੌਣੀ (ਲੁਧਿਆਣਾ) ਦੀ ਜ਼ਮਾਨਤ ਅੱਜ ਮਨਜ਼ੂਰ ਕਰ ਲਈ ਹੈ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ (ਫਾਈਲ ਫੋਟੋ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਸ ਕੇਸ ਵਿਚ ਪੰਜ ਸਿੰਘਾਂ ਦੀ ਪਹਿਲਾਂ ਹੀ ਜ਼ਮਾਨਤ ਮਨਜ਼ੂਰ ਕਰਵਾਈ ਜਾ ਚੁੱਕੀ ਹੈ ਅਤੇ ਹੁਣ ਕੇਵਲ ਦੋ ਸਿੰਘ ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਜਸਪ੍ਰੀਤ ਸਿੰਘ ਹੀ ਜੇਲ੍ਹ ਵਿਚ ਨਜ਼ਰਬੰਦ ਹਨ ਜਦਕਿ ਪੁਲਿਸ ਚਲਾਨ ਮੁਤਾਬਕ ਸੁਰਿੰਦਰ ਸਿੰਘ ਠੀਕਰੀਵਾਲਾ, ਸਵਰਨਜੀਤ ਸਿੰਘ ਪਟਿਆਲਾ, ਅਮਨਦੀਪ ਸਿੰਘ ਸੰਗਰੂਰ ਅਤੇ ਗੁਰਪ੍ਰੀਤ ਸਿੰਘ ਯੂ.ਐਸ.ਏ. ਦੀ ਗ੍ਰਿਫਤਾਰੀ ਬਾਕੀ ਹੈ।

ਸਬੰਧਤ ਖ਼ਬਰ:

ਘਵੱਦੀ ਕੇਸ: ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਫੌਜਾ ਸਿੰਘ ਨੂੰ ਮਿਲੀ ਜ਼ਮਾਨਤ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version