ਸਿਆਸੀ ਖਬਰਾਂ » ਸਿੱਖ ਖਬਰਾਂ

ਯੂਨਾਇਟਿਡ ਅਤੇ ਮਾਨ ਦਲ 8 ਦਸੰਬਰ ਦੇ ਤਲਵੰਡੀ ਸਾਬੋ ਦੇ ਇਕੱਠ ਲਈ ਦ੍ਰਿੜ੍ਹ; ਪੁਲਿਸ ਵਲੋਂ ਛਾਪੇ ਸ਼ੁਰੂ

December 6, 2016 | By

ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਨੇ 8 ਦਸੰਬਰ ਨੂੰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਅੱਜ ਮਾਨ ਦਲ ਅਤੇ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਵਲੋਂ ਸਵੇਰੇ 4 ਵਜੇ ਇਕੱਠ ਲਈ ਮਿੱਥੀ ਥਾਂ ‘ਤੇ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਰੱਖ ਦਿੱਤਾ ਗਿਆ।

ਸਿੱਖ ਸਿਆਸਤ ਨਿਊਜ਼ (SSN) ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਸ. ਮਹਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕੱਠ ਦੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਤੋਂ ਛਾਪੇ ਮਰਵਾਉਣੇ ਸ਼ੁਰੂ ਕਰ ਦਿੱਤੇ ਹਨ।

akhand-paath-sahib-started-at-around-4-am

ਤਲਵੰਡੀ ਸਾਬੋ ਵਿਖੇ ਇਕੱਠ ਵਾਲੀ ਥਾਂ ‘ਤੇ ਗੱਡੀ ਵਿਚ ਬਣੀ ਪਾਲਕੀ ਸਾਹਿਬ ‘ਚ ਰੱਖੇ ਗਏ ਅਖੰਡ ਪਾਠ ਦਾ ਦ੍ਰਿਸ਼ ਵਿਚ

ਮਹਿੰਦਰਪਾਲ ਸਿੰਘ ਨੇ ਸਿੱਖ ਸਿਆਸਤ ਨਿਊਜ਼ ਨੂੰ ਫੋਨ ‘ਤੇ ਦੱਸਿਆ, “ਪੁਲਿਸ ਨੇ ਸਾਡੇ ਆਗੂਆਂ ਅਤੇ ਸਮਰਥਕਾਂ ਦੇ ਘਰਾਂ ‘ਤੇ ਛਾਪੇ ਮਾਰੇ ਹਨ। ਪੁਲਿਸ ਨੇ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਭਾਈ ਚਮਕੌਰ ਸਿੰਘ ਭਾਈਰੂਪਾ ਸਮੇਤ ਕੁਝ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।”

ਉਨ੍ਹਾਂ ਕਿਹਾ ਕਿ ਪੁਲਿਸ ਨੇ ਇਕੱਠ ਵਾਲੀ ਥਾਂ ‘ਤੇ ਲੰਗਰ ਲਿਜਾ ਰਹੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਭਾਈ ਗੁਰਦੀਪ ਸਿੰਘ ਬਠਿੰਡਾ ਉਥੇ ਉਨ੍ਹਾਂ ਲੋਕਾਂ ਨੂੰ ਛੁਡਾਉਣ ਗਏ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਵੀ ਹਿਰਾਸਤ ‘ਚ ਲੈ ਲਿਆ।

ਮਾਨ ਦਲ ਦੇ ਆਗੂ ਨੇ ਹੋਰ ਜਾਣਕਾਰੀ ਦਿੱਤੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿਮਰਨਜੀਤ ਸਿੰਘ ਮਾਨ ਦੀ ਅਰਜ਼ੀ ਨੂੰ ਵੀ ਖਾਰਜ ਕਰ ਦਿੱਤਾ ਹੈ, ਜਿਹੜੀ ਕਿ ਤਲਵੰਡੀ ਸਾਬੋ ਵਿਖੇ “ਸਰਬੱਤ ਖ਼ਾਲਸਾ” ਲਈ ਇਜਾਜ਼ਤ ਲੈਣ ਦੇ ਸਬੰਧੀ ‘ਚ ਸੀ।

ਸਿਮਰਨਜੀਤ ਸਿੰਘ ਮਾਨ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਹਾਈ ਕੋਰਟ ‘ਤੇ ਦੋਸ਼ ਲਾਇਆ ਹੈ ਕਿ ਭਾਰਤੀ ਸੰਵਿਧਾਨ ਮੁਤਾਬਕ ਮਿਲੇ ਮੂਲ ਅਧਿਕਾਰਾਂ ਦੀ ਰਾਖੀ ਕਰਨ ‘ਚ ਹਾਈ ਕੋਰਟ ਫੇਲ੍ਹ ਹੋਇਆ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ 8 ਦਸੰਬਰ ਨੂੰ ਤਲਵੰਡੀ ਸਾਬੋ ਪਹੁੰਚਣ ਅਤੇ ਬਾਦਲ ਦੀ ਮੋਗਾ ਰੈਲੀ ਦਾ ਬਾਈਕਾਟ ਕਰਨ, ਜਿਹੜੀ ਕਿ 8 ਦਸੰਬਰ ਨੂੰ ਹੀ ਹੋਣੀ ਹੈ।

ਸੋਸ਼ਲ ਮੀਡੀਆ ‘ਤੇ ਇਕ ਹੋਰ ਵੀਡੀਓ ਚੱਲ ਰਹੀ ਹੈ ਜਿਸ ਵਿਚ ਮਾਨ ਦਲ ਦੇ ਸਮਰਥਕ 8 ਦਸੰਬਰ ਦੇ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਪੁਲਿਸ ਦਖਲਅੰਦਾਜ਼ੀ ਕਰ ਰਹੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

UAD, SAD (A) Adamant on holding Talwandi Sabo gathering on Dec. 08; Police Crackdown Begins …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,