December 15, 2017 | By ਸਿੱਖ ਸਿਆਸਤ ਬਿਊਰੋ
“ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ” ਵਿਸ਼ੇ ‘ਤੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਵਿਚਾਰ-ਚਰਚਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
ਇਸ ਵਿਚਾਰ-ਚਰਚਾ ਵਿਚ ਵੱਖ-ਵੱਖ ਵਕੀਲਾਂ, ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੇ ਕਾਰਕੁਨਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਸਿਆਸੀ ਦੁਰਵਰਤੋਂ ਦੇ ਪੰਜਾਬ ਵਿਚਲੇ ਪੀੜਤਾਂ ਨੇ ਹਿੱਸਾ ਲਿਆ।
ਇਸ ਵੀਡੀਓ ‘ਚ ਵਕੀਲ ਪੂਰਨ ਸਿੰਘ ਹੁੰਦਲ ਵਲੋਂ ਬਿਆਨ ਕੀਤਾ ਗਿਆ ਕਿ ਕਿਵੇਂ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਪੰਜਾਬ ਵਿਚ ਦੁਰਵਰਤੋਂ ਕੀਤੀ ਜਾਂਦੀ ਹੈ।
ਇਸ ਮੌਕੇ ਵਕੀਲ ਜਸਪਾਲ ਸਿੰਘ ਮੰਝਪੁਰ ਵਲੋਂ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਮੁਕੱਦਮਿਆਂ ਬਾਰੇ ਇਕ ਦਸਤਾਵੇਜ਼ ਵੀ ਜਾਰੀ ਕੀਤਾ ਗਿਆ।
ਇਸ ਦਸਤਾਵੇਜ਼ ਨੂੰ ਪੜ੍ਹਨ ਲਈ:
ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਪੰਜਾਬ ‘ਚ ਦਰਜ਼ ਕੇਸਾਂ ਸਬੰਧੀ ਦਸਤਾਵੇਜ਼ ਜਾਰੀ …
Related Topics: Advocate Puran singh Hundal, Human Rights, Human Rights Day 2017, Jaspal Singh Manjhpur (Advocate), UAPA