ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੀ ਸਮੱਸਿਆ ਖਿਲਾਫ ਕੀਤੀਆਂ ਜਾ ਰਹੀਆਂ ਹਰੇਕ ਕੋਸ਼ਿਸ਼ਾਂ ਦਾ ਦਿਲੋਂ ਸਵਾਗਤ ਕਰਦੀ ਹੈ।
ਜਾਰੀ ਕੀਤੇ ਗਏ ਇਕ ਲਿਖਤੀ ਬਿਆਨ ਵਿਚ ਵਿਸ਼ੇਸ਼ ਤੌਰ ’ਤੇ ਉੜਤਾ ਪੰਜਾਬ ਦਾ ਜ਼ਿਕਰ ਕਰਦਿਆਂ ਹਰਚਰਨ ਬੈਂਸ ਨੇ ਕਿਹਾ ਕਿ ਇਸ ਦਾ ਵਿਵਾਦ ਨਾਲ ਕੋਈ ਲੈਣਾ-ਦੇਣਾ ਨਹੀਂ, ਨਾ ਹੀ ਅਸੀਂ ਕਦੇ ਫਿਲਮ ਦੇ ਖਿਲਾਫ ਬੋਲੇ ਹਾਂ। ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਫਿਰ ਕਿਹਾ ਕਿ ਉਨ੍ਹਾਂ ਨੇ ਹਾਲੇ ਤਕ ਫਿਲਮ ਦੇਖੀ ਨਹੀਂ ਇਸ ਲਈ ਇਸ ਬਾਰੇ ਕੋਈ ਟਿੱਪਣੀ ਨਹੀਂ ਕਰ ਸਕਦੇ, ਫਿਲਮ ਦੇਖਣ ਤੋਂ ਬਾਅਦ ਹੀ ਕੁਝ ਬੋਲਣਗੇ।
ਹਰਚਰਨ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਫਿਲਮ ਵਿਚ ਸੂਬੇ ਦੇ ਨੌਜਵਾਨਾਂ ਨੂੰ ਭੰਡਿਆ ਨਹੀਂ ਗਿਆ ਹੋਵੇਗਾ। ਭਾਰਤ ਦੀ ਸੁਪਰੀਮ ਕੋਰਟ ਵਲੋਂ ਫਿਲਮ ਉੜਤਾ ਪੰਜਾਬ ਦੇ ਹੱਕ ਵਿਚ ਦਿੱਤੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਰਚਰਨ ਬੈਂਸ ਨੇ ਇਹ ਬਿਆਨ ਜਾਰੀ ਕੀਤਾ।
ਇਸ ਖ਼ਬਰ ਨੂੰ ਪੰਜਾਬੀ ਵਿਚ ਪੜ੍ਹਨ ਲਈ: http://bit.ly/1Q8EaHH