ਲੰਡਨ (6 ਜੂਨ, 2015): ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੀ ਯੋਜਨਾਬੱਧ ਤਰੀਕੇ ਨਾਲ ਹੋਈ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਬਾਰਤ ਦੀ ਮੁੱਖ ਜਾਂਚ ਏਜ਼ੰਸੀ ਸੀਬੀਆਈ ਵੱਲੋਂ ਦੋਸ਼ ਮੁਕਤ ਕਰਾਰ ਦੇਣ ਦੀ ਇੰਗਲੈਂਡ ਦੀਆਂ ਪੰਥਕ ਜੱਥੇਬੰਦੀਆਂ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਭਾਰਤ ‘ਚ ਸਿੱਖਾਂ ਨੂੰ ਕਦੇ ਇਨਸਾਫ਼ ਨਹੀਂ ਮਿਲ ਸਕਦਾ ਕਿਉਂਕਿ ਪਿਛਲੇ 31 ਸਾਲਾਂ ਤੋਂ ਸਿੱਖਾਂ ਨੇ ਵੱਖ ਵੱਖ ਸਰਕਾਰਾਂ ਦੀਆਂ ਸਿੱਖ ਮਾਮਲਿਆਂ ਸਬੰਧੀ ਕਾਰਗੁਜ਼ਾਰੀਆਂ ਨੂੰ ਵੇਖ ਲਿਆ ਹੈ ।
ਸਿੱਖ ਫੈਡਰੇਸ਼ਨ ਯੂ. ਕੇ., ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ. ਕੇ., ਦਲ ਖ਼ਾਲਸਾ, ਯੂਨਾਈਟਿੱਡ ਖ਼ਾਲਸਾ ਦਲ ਯੂ. ਕੇ. ਨੇ ਜੰਮੂ ‘ਚ ਹੋਏ ਗੋਲੀ ਕਾਂਡ ਦੀ ਨਿਖੇਧੀ ਕਰਦਿਆਂ ਸਿੱਖ ਨੌਜਵਾਨ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ।