ਵਿਦੇਸ਼

ਯੂਨਾਈਟਿਡ ਖਾਲਸਾ ਦਲ ਵਲੋਂ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਮੁਬਾਰਕਵਾਦ

By ਸਿੱਖ ਸਿਆਸਤ ਬਿਊਰੋ

August 29, 2012

ਲੰਡਨ (29 ਅਗਸਤ, 2012): ਵੀਹਵੀਂ ਸਦੀ ਦੇ ਮਹਾਨ ਸ਼ਹੀਦ ਅਤਿ ਸਤਿਕਾਰਯੋਗ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਸੰਘਰਸ਼ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਕੁਲਬੀਰ ਸਿੰਘ ਬੜਾ ਪਿੰਡ ਦੇ ਸ੍ਰ਼ੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਧਾਨ ਬਣਨ ਨਾਲ ਦੇਸ਼ ਵਿਦੇਸ਼ ਵਿੱਚ ਵਸਦੇ ਸੰਘਰਸ਼ ਮਈ ਸੋਚ ਦੇ ਧਾਰਨੀ ਗੁਰਸਿੱਖਾਂ ਨਾਲ ਖੁਸ਼ੀ ਦੀ ਲਹਿਰ ਦੌੜ ਗਈ ਹੈ। ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪਧਾਨ ਸ੍ਰ,ਨਿਰਮਲ ਸਿੰਘ ਸੰਧੂ ,ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ, ਸ੍ਰ, ਚਰਨਜੀਤ ਸਿੰਘ ਸੁੱਜੋਂ ,ਸ੍ਰ, ਸੁਖਵਿੰਦਰ ਸਿੰਘ ਖਾਲਸਾ ,ਸ੍ਰ, ਹਰਜਿੰਦਰ ਸਿੰਘ ਸੰਧੂ,ਸ੍ਰ, ਬਲਵਿੰਦਰ ਸਿੰਘ ਢਿੱਲੋਂ ,ਸ੍ਰ, ਜਤਿੰਦਰ ਸਿੰਘ ਅਠਵਾਲ,ਸ੍ਰ, ਵਰਿੰਦਰ ਸਿੰਘ ਬਿੱਟੂ,ਸ੍ਰ, ਅਮਰਜੀਤ ਸਿੰਘ ਮਿਨਹਾਸ ਨੇ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਮੁਬਾਕਰਵਾਦ ਦਿੰਦਿਆਂ ਆਸ ਪ੍ਰਗਟਾਈ ਕਿ ਅਕਾਲ ਪੁਰਖ ਵਾਹਿਗੁਰੂ ਦੀ ਅਪਾਰ ਰਹਿਮਤ ,ਅਸੀਮ ਬਖਸਿ਼ਸ਼ ਨਾਲ ਭਾਈ ਬੜਾਪਿੰਡ ਪਾਰਟੀ ਨੂੰ ਸੁਚੱਜੀ ਸੇਧ ਦੇਣ ਦੇ ਨਾਲ ਨਾਲ ਸਮੂਹ ਪੰਥਕ ਧਿਰਾਂ ਵਿੱਚ ਸਾਂਝ ਵਧਾਉਣ ਅਤੇ ਇੱਕ ਪਲੇਟਫਾਰਮ ਤੇ ਇਕੱਤਰ ਹੋ ਕੇ ਹਿੰਦੋਸਤਾਨ ਦੀਆਂ ਹਿੰਦੂਤਵੀ ਤਾਕਤਾਂ ਵਲੋਂ ਸਿੱਖ ਕੌਮ ਨੂੰ ਸਦੀਵ ਕਾਲ ਲਈ ਮਾਨਸਿਕ,ਸਰੀਰਕ ਅਤੇ ਸਿਧਾਂਤਕ ਤੌਰ ਤੇ ਗੁਲਾਮ ਬਣਾ ਕੇ ਰੱਖਣ ਦੀਆਂ ਕੁਚਾਲਾਂ ਖਿਲਾਫ ਸਾਰਥਕ ਕਦਮ ਪੁੱਟਣਗੇ । ਸਿੱਖ ਕੌਮ ਨੂੰ ਅਪੀਲ ਕੀਤੀ ਗਈ ਹੈ ਕਿ ਭਾਈ ਕੁਲਬੀਰ ਸਿੰਘ ਬੜਾ ਪਿੰਡ ਦੀ ਅਗਵਾਈ ਵਿੱਚ ਬਣੇ ਸਮੂਹ ਅਹੁਦੇਦਾਰਾਂ ਅਤੇ ਸ਼ੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।ਗੌਰ ਤਲਬ ਹੈ ਕਿ ਭਾਈ ਕੁਲਬੀਰ ਸਿੰਘ ਨੇ ਸਿੱਖ ਸੰਘਰਸ਼ ਵਿੱਚ ਯੋਗਦਾਨ ਪਾਉਣ ਬਦਲੇ ਅਮਰੀਕਾ ਅਤੇ ਪੰਜਾਬ ਦੀਆਂ ਜੇਹਲਾਂ ਵਿੱਚ ਪੰਦਰਾਂ ਸਾਲ ਦਾ ਲੰਬਾ ਸਮਾਂ ਗੁਜ਼ਾਰਿਆ ਹੈ । ਰਿਹਾਈ ਤੋਂ ਬਾਅਦ ਉਹ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੀ ਸ੍ਰ਼ੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਿੱਚ ਪੰਚ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: