Site icon Sikh Siyasat News

ਭਾਈ ਦਲਜੀਤ ਸਿੰਘ ਬਿੱਟੂ ਨੂੰ ਜਾਣ ਬੁੱਝ ਕੇ ਅਦਾਲਤ ਵਿੱਚ ਲਗਾਤਾਰ ਨਹੀਂ ਲਿਆਦਾ ਜਾ ਰਿਹਾ

ਲੰਡਨ (21 ਫਰਵਰੀ, 2010):  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਅਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਦਰਜਨਾਂ ਸਾਥੀਆਂ ਸਮੇਤ ਪੰਜਾਬ ਸਰਕਾਰ ਨੇ ਸਿਆਸੀ ਰੰਜਿਸ਼ ਦੇ ਤਹਿਤ ਝੂਠੇ ਕੇਸਾਂ ਵਿੱਚ ਫਸਾਇਆ ਹੋਇਆ ਹੈ ਤਾਂ ਕਿ ਉਹਨਾਂ ਦੀ ਪਾਰਟੀ ਸ੍ਰ਼ੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਬਾਦਲ ਅਕਾਲੀ ਦਲ ਨੂੰ ਟੱਕਰ ਨਾ ਦੇ ਸਕੇ।  ਹੁਣ ਭਾਈ ਬਿੱਟੂ ਦੀ  ਸਿੱਖ ਸੰਗਤ ਤੋਂ ਦੂਰੀ ਬਣਾਉਣ ਅਤੇ ਉਹਨਾਂ ਖਿਲਾਫ ਦਰਜ ਮੁਕੱਦਮਿਆਂ ਨੂੰ ਲਮਕਾਉਣ ਲਈ ਸਰਕਾਰ ਦੇ ਇਸ਼ਾਰੇ ਤੇ ਬਹਾਨੇ ਬਣਾ ਕੇ ਪੁਲੀਸ ਵਲੋਂ ਭਾਈ ਦਲਜੀਤ ਸਿੰਘ ਬਿੱਟੂ ਨੂੰ ਅਦਾਲਤ ਵਿੱਚ ਲਗਾਤਾਰ ਪੇਸ਼ ਨਹੀਂ ਕੀਤਾ ਜਾ ਰਿਹਾ। ਯੂਨਾਈਟਿਡ ਖਾਲਸਾ ਦਲ (ਯੂ.ਕੇ.) ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਸਰਕਾਰ ਦੇ ਇਸ ਵਤੀਰੇ ਦੀ ਸਖਤ ਨਿਖੇਧੀ ਕਰਦਿਆਂ ਇਸ ਨੂੰ ਅਦਾਲਤ ਦੀ ਤੌਹੀਨ ਅਤੇ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ ਅਤੇ ਅਗਰ ਭਵਿੱਖ ਪੁਲੀਸ ਨੇ ਵਤੀਰਾ ਨਾ ਬਦਲਿਆ  ਤਾਂ ਮਨੁੱਖੀ ਅਧਿਕਾਰ ਕਮਿਸ਼ਨ, ਉੱਚ ਅਦਾਲਤ ਅਤੇ ਬਰਤਾਨੀਆ ਦੇ ਵਿਦੇਸ਼ ਮੰਤਰਾਲੇ ਨੂੰ ਬਕਾਇਦਾ ਸੂਚਿਤ ਕੀਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version