April 11, 2015 | By ਸਿੱਖ ਸਿਆਸਤ ਬਿਊਰੋ
ਦਿੱਲੀ (11 ਅਪ੍ਰੈਲ, 2015): ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ‘ਤੇ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਵੱਲੋ ਬਣਾਈ ਗਈ ਫਿਲਮ “ਨਾਨਕ ਸ਼ਾਹ ਫਕੀਰ” ਦੇ ਵਿਰੋਧ ਵਿੱਚ ਲੱਗਭੱਗ ਸਮੁੱਚੀ ਕੌਮ ਇੱਕਮੁੱਠ ਹੋਕੇ ਆਵਾਜ਼ ਉਠਾਈ ਹੈ ਅਤੇ ਸਿੱਖ ਕੌਮ ਵੱਲੋਂ ਥਾਂ-ਥਾਂ ਇਸ ਫਿਲਮ ਵਿਰੁੱਧ ਰੋਸ ਮੁਜ਼ਾਹਰੇ, ਪਰਦ੍ਰਸ਼ਨ ਕਰਕੇ ਸਰਕਾਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਇਸ ਫਿਲਮ ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਪਹੁੰਚੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸਿੱਖ ਸੰਸਥਾ ਯੁਨਾਈਟਿਡ ਸਿੱਖ ਮਿਸ਼ਨ ਵੱਲੋਂ ਮੰਗ ਪੱਤਰ ਦਿੱਤਾ ਗਿਆ।
ਜੱਥੇਬੰਦੀ ਵੱਲੋਂ ਜਾਰੀ ਪੋਸਟਰ ਵਿੱਚ ਕਿਹਾ ਗਿਆ ਹੈ ਕਿ ਫਿਲਮ ਦੇ ਨਿਰਮਾਤਾ ਹਰਿੰਦਰ ਸਿੱਕਾ ਵੱਲੋਂ ਗੁਰੂ ਨਾਨਕ ਸਾਹਿਬ ਅਤੇ ਉਨਾਂ ਦੇ ਪਰਿਵਾਰਾਂ ਦੇ ਜੀਆਂ ਦਾ ਫੋਟੋ, ਸਕੈਚ, ਐਨੀਮੇਸ਼ਨ, ਵੀਡੀਓੁ ਗਰਾਫਿਕਸ ਕਿਸੇ ਵੀ ਰੂਪ ਚਿਤਰਨ ਕਰਨਾ ਸਿੱਖੀ ਦੇ ਮੁੱਢਲੇ ਸਿਧਾਂਤਾਂ ਨਾਲ ਖਿਲਵਾੜ ਹੈ ਅਤੇ ਫਿਲਮ ਦੇ ਨਿਰਮਾਤਾ ਸਿੱਖ ਕੌਮ ਦੇ ਕਰੜੇ ਵਿਰੋਧ ਦੇ ਬਾਵਜੂਦ ਫਿਲਮ ਨੂੰ ਰਿਲੀਜ਼ ਕਰਨ ਲਈ ਬਾਜ਼ਿੱਦ ਹੈ।
ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਫਿਲਮ ਨੂੰ ਰੋਕਣ ਲਈ ਸਿੱਖ ਕੌਮ ਨੂੰ ਅੱਜ 11 ਅਪ੍ਰੈਲ ਨੂੰ ਗੁਰਦੂਆਰਾ ਬੰਗਲਾ ਸਾਹਿਬ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ।
Related Topics: Jathedar Akal Takhat Sahib, Nanak Shah Fakir Film Controversy, United Sikh Mission