ਹੁਸ਼ਿਆਰਪੁਰ: ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ “ਤੀਸਰ ਪੰਥ ਸੀ ਪਛਾਣ” ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਹੁਸ਼ਿਆਰਪੁਰ ਨੇੜਲੇ ਹਰਿਆਣਾ ਕਸਬੇ ਵਿਚ ਮਿਤੀ 28 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ।
ਗੁਰੂ ਨਾਨਕ ਹਾਲ, ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਣ ਵਾਲੀ ਇਹ ਚਰਚਾ ਆਵਾਜ਼-ਏ-ਕੌਮ ਵੱਲੋਂ ਕਰਵਾਈ ਜਾ ਰਹੀ ਹੈ।
ਸਵੇਰੇ 11 ਵਜੇ ਤੋਂ 2 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਵਿਚ ਭਾਈ ਨਰੈਣ ਸਿੰਘ ਚੌੜਾ ਅਤੇ ਡਾ. ਗੁਰਪ੍ਰੀਤ ਸਿੰਘ ਮੀਕੇ ਆਪਣੇ ਵਿਚਾਰ ਪੇਸ਼ ਕਰਨਗੇ।