August 9, 2012 | By ਸਿੱਖ ਸਿਆਸਤ ਬਿਊਰੋ
ਲੰਡਨ (09 ਅਗਸਤ, 2012): ਅਮਰੀਕਾ ਦੇ ਇੱਕ ਗੁਰਦਵਾਰਾ ਸਾਹਿਬ ਵਿੱਚ ਇੱਕ ਜਨੂੰਨੀ ਗੋਰੇ ਵਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਛੇ ਸਿੱਖਾਂ ਨੂੰ ਮਾਰਨ ਅਤੇ ਕਈਆਂ ਨੂੰ ਜ਼ਖਮੀਂ ਕਰਨ ਦੀ ਹਿਰਦੇਵੇਧਕ ਘਟਨਾ ਨਾਲ ਸਿੱਖਾਂ ਸਮੇਤ ਦੁਨੀਆ ਭਰ ਦੇ ਇਨਸਾਫ ਪਸੰਦ ਵਿਆਕਤੀਆਂ ਦੇ ਹਿਰਦੇ ਵਲੂੰਧਰੇ ਗਏ ।ਪਰ ਜਿਸ ਕਦਰ ਅਮਰੀਕਾ ਦੇ ਰਸ਼ਟਰਪਤੀ ਬਾਰਾਕ ਉਬਾਮਾ ਅਤੇ ਉਹਨਾਂ ਦੀ ਸਰਕਾਰ ਵਲੋਂ ਸਿੱਖਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਉਹ ਬੇਹੱਦ ਸ਼ਲਾਘਾਯੋਗ ਹੈ ਅਤੇ ਭਾਰਤੀ ਨਿਜ਼ਾਮ ਨੂੰ ਅਮਰੀਕਾ ਦੇ ਇੱਕ ਇਤਿਹਾਸਕ ਰਵੱਈਏ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ।ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ, ਜਨਰਲ ਸਕੱਤਰ ਸ੍ਰ.ਲਵਸਿ਼ੰਦਰ ਸਿੰਘ ਡੱਲੇਵਾਲ ,ਸ੍ਰ, ਜਤਿੰਦਰ ਸਿੰਘ ਅਠਵਾਲ ਅਤੇ ਸ੍ਰ, ਬਲਵਿੰਦਰ ਸਿੰਘ ਢਿੱਲੋਂ ਨੇ ਅਮਰੀਕਾ ਦੇ ਪ੍ਰਸਾਸ਼ਨ ਦਾ ਧੰਨਵਾਦ ਕਰਦਿਆਂ ਸਿੱਖਾਂ ਨੂੰ ਬਚਾਉਂਦਿਆਂ ਜ਼ਖਮੀਂ ਹੋਏ ਪੁਲੀਸ ਅਫਸਰ ਅਤੇ ਜ਼ਖਮੀਂ ਸਿੱਖਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ ਹੈ।ਅਮਰੀਕਾ ਦੇ ਝੰਡੇ ਸਾੜਨ ਵਾਲਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਅਜਿਹੀਆਂ ਕਾਰਵਾਈਆਂ ਕਰਕੇ ਸਿੱਖ ਵਿਰੋਧੀ ਦੁਸ਼ਮਣਾਂ ਦੇ ਹੱਥ ਵਿੱਚ ਖੇਡਦਿਆਂ ਵਿਦੇਸ਼ਾਂ ਵਿੱਚ ਸਿੱਖਾਂ ਲਈ ਮੁਸਿ਼ਕਲਾਂ ਖੜੀਆਂ ਨਾ ਕਰਨ ਬਲਕਿ ਭਾਰਤ ਵਿੱਚ ਸਿੱਖਾਂ ਤੇ ਹੋਏ ਜ਼ੁਲਮਾਂ ਖਿਲਾਫ ਅਵਾਜ਼ ਬੁਲੰਦ ਕਰਨ ।
Related Topics: United Khalsa Dal U.K, Wisconsin Sikh Gurudwara shootout