April 12, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰਿਫਤਾਰ ਵਿਦਿਆਰਥੀਆਂ ਦੇ ਖਿਲਾਫ ‘ਦੇਸ਼ ਧਰੋਹ’ ਦੀ ਧਾਰਾ 24 ਘੰਟਿਆਂ ਤੋਂ ਪਹਿਲਾਂ ਹੀ ਹਟਾ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਸਿੱਖ ਸਿਆਸਤ ਨਿਊਜ਼ ਨਾਲ ਫੋਨ ‘ਤੇ ਗੱਲ ਕਰਦੇ ਹੋਏ ਇਸਦੀ ਪੁਸ਼ਟੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਵਿਰੋਧ ਕਰ ਰਹੇ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਵਿਰੋਧ ਕਰ ਰਹੇ ਸੀ ਨਾ ਕਿ ਦੇਸ਼ ਦਾ, ਇਸ ਲਈ ਪੁਲਿਸ ਨੇ ਉਨ੍ਹਾਂ ਤੋਂ ‘ਦੇਸ਼ ਧਰੋਹ’ ਦੀ ਧਾਰਾ ਹਟਾ ਲਈ ਹੈ।
ਸਬੰਧਤ ਖ਼ਬਰ:
ਫੀਸਾਂ ‘ਚ ਵਾਧੇ ਦੇ ਖਿਲਾਫ ਰੋਸ ਪ੍ਰਗਟਾਉਂਦੇ ਵਿਦਿਆਰਥੀਆਂ ‘ਤੇ ਚੰਡੀਗੜ੍ਹ ਪੁਲਿਸ ਵਲੋਂ ਲਾਠੀਚਾਰਜ …
ਫੀਸਾਂ ‘ਚ ਵਾਧੇ ਦਾ ਵਿਰੋਧ ਕਰ ਰਹੇ ਯੂਨੀਵਰਸਿਟੀ ਵਿਦਿਆਰਥੀਆਂ ‘ਤੇ ‘ਦੇਸ਼ ਧਰੋਹ’ ਦੀ ਧਾਰਾ ਲਾਉਣ ਕਰਕੇ ਚੰਡੀਗੜ੍ਹ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਸਖਤ ਵਿਰੋਧ ਹੋ ਰਿਹਾ ਸੀ।
ਜਾਂਚ ਅਧਿਕਾਰੀ ਨੇ ਦੱਸਿਆ, “ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੁਜਾਹਰਾਕਾਰੀ ਵਿਦਿਆਰਥੀ ਯੂਨੀਵਰਸਿਟੀ ਪ੍ਰਸ਼ਾਸਨ ਦੇ ਖਿਲਾਫ ਬੋਲ ਰਹੇ ਸੀ ਨਾ ਕਿ ਕਿਸੇ ਹੋਰ ਦੇ, ਇਸ ਲਈ ਅਸੀਂ ਉਨ੍ਹਾਂ ਤੋਂ ਦੇਸ਼ ਧ੍ਰੋਹ ਦੀਆਂ ਧਾਰਾਵਾਂ ਹਟਾ ਲਈਆਂ ਹਨ।”
ਹਾਲਾਂਕਿ ਗ੍ਰਿਫਤਾਰ ਵਿਦਿਆਰਥੀਆਂ ‘ਤੇ ਹੋਰ ਬਾਕੀ ਧਾਰਾਵਾਂ ਹਾਲੇ ਵੀ ਲੱਗੀਆਂ ਹੋਈਆਂ ਹਨ।
ਜ਼ਿਕਰਯੋਗ ਹੈ ਕਿ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਫੀਸਾਂ ਵਿਚ ਵਾਧੇ ਦੇ ਵਿਰੋਧ ‘ਚ ਯੂਨੀਵਰਸਿਟੀ ਬੰਦ ਦਾ ਸੱਦਾ ਦਿੱਤਾ ਸੀ। ਜਦੋਂ ਸਥਿਤੀ ਕਾਬੂ ਹੇਠ ਨਹੀਂ ਰਹੀ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ, ਅੱਥਰੂਗੈਸ ਦੇ ਗੋਲੇ ਅਤੇ ਲਾਠੀਚਾਰਜ ਦਾ ਇਸਤੇਮਾਲ ਕੀਤਾ। ਪੁਲਿਸ ਦੀ ਕਾਰਵਾਈ ਦੇ ਜਵਾਬ ‘ਚ ਵਿਦਿਆਰਥੀਆਂ ਨੇ ਪੱਥਰਬਾਜ਼ੀ ਕੀਤੀ।
ਵਿਦਿਆਰਥੀਆਂ ਅਤੇ ਪੁਲਿਸ ਦੇ ਟਕਰਾਅ ਕਾਰਨ 60 ਤੋਂ ਵੱਧ ਵਿਦਿਆਰਥੀ, ਪੁਲਿਸ ਮੁਲਾਜ਼ਮ ਅਤੇ ਪੱਤਰਕਾਰ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ 4 ਦੀ ਹਾਲਤ ਗੰਭੀਰ ਹੈ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
UT Police Drops Sedition Charges against PU (Chandigarh) Students …
Related Topics: Chandigarh, Panjab University Chandigarh, Punjab Police, Punjab University, Punjab University Chandigarh, Sedition, Sedition Case Against Punjab University Students