ਉਨ੍ਹਾਂ ਨੇ ਕਿਹਾ ਕਿ ਮੋਦੀ ਨੂੰ ਪ੍ਰਧਾਨ ਮੰਤਰੀ ਬਨਣ ਤੋਂ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਰਾਜਨੀਤੀ ਦਾ ਮੱਕਾ ਮਦੀਨਾ ਪਾਕਿਸਤਾਨ ‘ਚ ਹੈ। ਅਜਿਹੇ ਲੋਕ ਪਾਕਿਸਤਾਨ ਅਤੇ ਅੱਤਵਾਦ ਪੱਖੀ ਹਨ ਅਤੇ ਉਨ੍ਹਾਂ ਦੀ ਜਗ੍ਹਾ ਪਾਕਿਸਤਾਨ ‘ਚ ਹੋਣੀ ਚਾਹੀਦੀ ਹੈ ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਰੇ ਅੱਤਵਾਦੀ ਇਕ ਹੀ ਧਰਮ ਦੇ ਨਹੀਂ ਹਨ।
ਜ਼ਿਕਰਯੋਗ ਹੈ ਕਿ ਭਾਜਪਾ ਆਗੂ ਵੱਲੋਂ ਚੋਣ ਪ੍ਰਚਾਰ ਦੌਰਾਨ ਵੀ ਅਜਿਹੇ ਵਿਵਾਦਗ੍ਰਸਤ ਬਿਆਨ ਦੇਣ ਕਾਰਨ ਚਾਰ ਚੁਫੇਰਿਉਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਇਸ ਕਰਕੇ ਉਨਾਂ ‘ਤੇ ਇੱਕ ਮੁਕੱਦਮਾ ਵੀ ਦਰਜ਼ ਹੋਇਆ ਸੀ।