ਵਿਚਾਰ ਮੰਚ ਸੰਵਾਦ ਵੱਲੋਂ ਮਿਤੀ 2 ਅਕਤੂਬਰ, 2019 ਨੂੰ ਪੰਜਾਬੀ ਭਵਨ (ਲੁਧਿਆਣਾ, ਪੰਜਾਬ) ਵਿਖੇ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ (2019) ਕਰਵਾਇਆ ਗਿਆ। ਇਸ ਵਰ੍ਹੇ ਦੇ ਭਾਸ਼ਣ ਦਾ ਵਿਸ਼ਾ “ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖ” ਸੀ ਜਿਸ ਉੱਤੇ ਭਾਈ ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨੇ ਆਪਣਾ ਵਖਿਆਨ ਪੇਸ਼ ਕੀਤਾ। ਜਿਸ ਤੋਂ ਬਾਅਦ ਵਰਲਡ ਸਿੱਖ ਨਿਊਜ਼ ਦੇ ਸੰਪਾਦਕ ਸ. ਜਗਮੋਹਨ ਸਿੰਘ ਨੂੰ ਆਪਣੇ ਵਿਚਾਰ ਪੇਸ਼ ਕਰਨ ਲਈ ਸੱਦਾ ਦਿੱਤਾ ਗਿਆ।
ਸ. ਜਗਮੋਹਨ ਸਿੰਘ ਨੇ ਇਸ ਮੌਕੇ ਬੋਲਦਿਆਂ ਭਾਈ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਕਿਵੇਂ ਭਾਈ ਸੁਰਿੰਦਰਪਾਲ ਸਿੰਘ ਨੇ ਪੰਥਕ ਸਿਆਸਤ ਨੂੰ ਹੁਲਾਰਾ ਦੇਣ ਲਈ ਜੀਅ-ਜਾਨ ਨਾਲ ਸਰਗਰਮੀ ਕੀਤੀ ਸੀ ਅਤੇ ਕਿਵੇਂ ਉਹ ਬਿਲਕੁਲ ਉਲਟ ਹੋ ਚੁੱਕੇ ਹਾਲਾਤ ਵਿਚ ਵੀ ਪੂਰੀ ਸ਼ਿੱਦਤ ਤੇ ਦ੍ਰਿੜਤਾ ਨਾਲ ਇਸ ਪਾਸੇ ਯਤਨ ਕਰਦੇ ਰਹੇ ਸਨ।
ਸ. ਜਗਮੋਹਨ ਸਿੰਘ ਦੀ ਤਕਰੀਰ ਇੱਥੇ ਸਿੱਖ ਸਿਆਸਤ ਦੇ ਪਾਠਕਾਂ ਲਈ ਮੁੜ ਸਾਂਝੀ ਕੀਤੀ ਜਾ ਰਹੀ ਹੈ।